10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਰਤ-ਅਮਰੀਕਾ ਸਮਝੌਤੇ ਅਤੇ ਬੀਜ ਸੋਧ ਐਕਟ ਖ਼ਿਲਾਫ ਭਾਕਿਯੂ ਬਹਿਰਾਮ ਕੇ ਨੇ ਕੀਤੀ ਮੀਟਿੰਗ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ-ਉਸਮਾਨਵਾਲਾ

ਅਜੀਤ ਡੈਸਕ 27-07-2026
ਮੱਲਾਂਵਾਲਾ, 26 ਜੁਲਾਈ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ (ਬਹਿਰਾਮ ਕੇ) ਦੀ ਮਹੀਨਾਵਾਰ ਮੀਟਿੰਗ ਪਿੰਡ ਮੱਲੂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੈਇਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਕੇਂਦਰ ਸਰਕਾਰ ਤੋਂ ਭਾਰਤ-ਅਮਰੀਕਾ ਵਪਾਰ ਸਮਝੌਤਾ, ਬੀਜ ਸੋਧ ਐਕਟ-2025 ਅਤੇ ਬਿਜਲੀ ਸੋਧ ਬਿੱਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਇਹ ਨੀਤੀਆਂ ਲਾਗੂ ਹੁੰਦੀਆਂ ਹਨ ਤਾਂ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦੇ ਹਿੱਤਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਦੇਸ਼-ਪੱਧਰੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਗੁਰਬਾਜ ਸਿੰਘ ਬਰਾੜ ਬਲਾਕ ਪ੍ਰਧਾਨ ਘੱਲ ਖੁਰਦ, ਮਹਿਲ ਸਿੰਘ ਜ਼ਿਲ੍ਹਾ ਸਕੱਤਰ, ਬਿੱਕਰ ਸਿੰਘ, ਰਸ਼ਪਾਲ ਸਿੰਘ ਭੁੱਲਰ, ਜੋਗਿੰਦਰ ਸਿੰਘ ਮੁੱਦਕੀ, ਦਰਸ਼ਨ ਸਿੰਘ ਫੌਜੀ, ਬਲਵਿੰਦਰ ਸਿੰਘ ਇਕਾਈ ਪ੍ਰਧਾਨ, ਸਤਨਾਮ ਸਿੰਘ ਬਰਾੜ, ਮੰਗਲ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਇਕਾਈ ਪ੍ਰਧਾਨ, ਸੁਖਚੈਨ ਸਿੰਘ ਬੁਲਾਰਾ, ਜੀਤ ਸਿੰਘ, ਸੁਖਦੇਵ ਸਿੰਘ ਜ਼ਿਲ੍ਹਾ ਸਕੱਤਰ, ਜੋਗਿੰਦਰ ਸਿੰਘ ਗੁਲਾਮੀਵਾਲਾ, ਮਹਿੰਦਰ ਸਿੰਘ, ਬੋਹੜ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਆਰਿਫ ਕੇ, ਗੁਰਮੀਤ ਸਿੰਘ ਮੁੱਠਿਆਂਵਾਲਾ, ਰਤਨ ਸਿੰਘ, ਬਲਵਿੰਦਰ ਸਿੰਘ ਗੁਲਾਮੀਵਾਲਾ, ਸੁਰਜੀਤ ਸਿੰਘ ਸਰਪੰਚ, ਰਣਜੋਧ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਮੰਗਲ ਸਿੰਘ ਅਤੇ ਬਖਸ਼ੀਸ਼ ਸਿੰਘ ਇਕਾਈ ਪ੍ਰਧਾਨ,ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਦੇ ਨਾਲ ਕੀਤੇ ਵਾਅਦੇ ਪੂਰੇ ਕਰੇ-ਕੰਬੋਜ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।