10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਸਰਕਾਰ ਪੈਨਸ਼ਨਰਾਂ ਦੇ ਨਾਲ ਕੀਤੇ ਵਾਅਦੇ ਪੂਰੇ ਕਰੇ-ਕੰਬੋਜ

ਅਜੀਤ ਡੈਸਕ 27-07-2026
ਮੰਡੀ ਲਾਧੂਕਾ, 26 ਜੁਲਾਈ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲ ਦੇ ਕਾਰਜ ਕਾਲ ਵਿਚ ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ ਅਤੇ ਕੱਚੇ ਮੁਲਾਜ਼ਮਾਂ ਦੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਇਹ ਜਾਣਕਾਰੀ ਪੈਨਸ਼ਨਰ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਹਰਭਜਨ ਕੰਬੋਜ ਅਤੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਕੁਮਾਰ ਨੇ ਪੱਤਰਕਾਰਾਂ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਬਣਦਾ ਸਕੇਲਾਂ ਦਾ ਬਕਾਇਆ ਇਕ ਕਿਸ਼ਤ ਵਿਚ ਜਾਰੀ ਕੀਤਾ ਜਾਵੇ, 31 ਦਸੰਬਰ 2015 ਤੋਂ ਪਹਿਲਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧੀ ਜਾਵੇ ਅਤੇ ਕੈਸ਼ਲੈੱਸ ਸਕੀਮ ਫਿਰ ਤੋਂ ਸ਼ੁਰੂ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਅਤੇ 18 ਪ੍ਰਤੀਸ਼ਤ ਡੀ ਏ ਤੁਰੰਤ ਜਾਰੀ ਕੀਤਾ ਜਾਵੇ, ਇਸ ਤੋਂ ਇਲਾਵਾ ਬਾਕੀ ਮੰਗਾਂ ਅਤੇ ਮਸਲੇ ਤੁਰੰਤ ਹੱਲ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਜੇਕਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 29 ਜੁਲਾਈ ਨੂੰ ਸੰਗਰੂਰ ਵਿਖੇ ਧਰਨਾ ਦੇ ਕੇ ਮੁੱਖਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਜਾਵੇਗਾ। ਇਸ ਮੌਕੇ ’ਤੇ ਰਾਧਾ ਕ੍ਰਿਸ਼ਨ, ਬਲਰਾਮ, ਰੂਪ ਪਾਲ ਸਿੰਘ, ਮੁਨਸ਼ੀ ਰਾਮ ਅਤੇ ਰੰਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਭਾ ਬਾਂਸਲ ਅਖਿਲ ਭਾਰਤੀ ਅੱਗਰਵਾਲ ਸਭਾ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਅਤੇ ਬੀਜ ਸੋਧ ਐਕਟ ਖ਼ਿਲਾਫ ਭਾਕਿਯੂ ਬਹਿਰਾਮ ਕੇ ਨੇ ਕੀਤੀ ਮੀਟਿੰਗ ਮੰਗਾਂ ਨਾ ਮੰਨੀਆਂ ਤਾਂ ਵੱਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।