10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਆਰਿਫ਼ ਕੇ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 27-07-2026
ਮੱਲਾਂਵਾਲਾ, 26 ਜੁਲਾਈ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਕੇ.ਐੱਮ.ਐੱਮ.) ਦੇ ਸੱਦੇ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਜੋਨ ਆਰਿਫ਼ ਕੇ ਵਲੋਂ ਕਸਬਾ ਆਰਿਫ਼ ਕੇ ਵਿਖੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਅਤੇ ਜ਼ੋਨ ਪ੍ਰਧਾਨ ਹਰਫੂਲ ਸਿੰਘ ਦੀ ਅਗਵਾਈ ਹੇਠ ਹੋਏ, ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ੋਨ ਪ੍ਰੈੱਸ ਸਕੱਤਰ ਸਲਵਿੰਦਰ ਸਿੰਘ ਅੱਛੇਵਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਦੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਅਤੇ ਮਨਰੇਗਾ ਮਜ਼ਦੂਰਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ੋਨ ਸਕੱਤਰ ਅਜਮੇਰ ਸਿੰਘ ਅਤੇ ਜ਼ੋਨ ਖ਼ਜ਼ਾਨਚੀ ਬਚਿੱਤਰ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਲਈ ਸਰਕਾਰਾਂ ਵਲੋਂ ਅਪਣਾਇਆ ਜਾ ਰਿਹਾ ਤਾਨਾਸ਼ਾਹੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਵਿੱਚ ਗੁਰਦੇਵ ਸਿੰਘ, ਕਾਰਜ ਸਿੰਘ, ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ ਲਾਡੀ, ਕੁਲਬੀਰ ਸਿੰਘ, ਬਲਵਿੰਦਰ ਸਿੰਘ, ਮੇਘ ਸਿੰਘ, ਜੋਗਿੰਦਰ ਸਿੰਘ, ਸ਼ੀਤਲ ਸਿੰਘ, ਪ੍ਰਗਟ ਸਿੰਘ, ਸੂਬਾ ਸਿੰਘ, ਜੱਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਵਲੋਂ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੱਲਾਂਵਾਲਾ ਵਿਖੇ ਪੁਲਿਸ ਜਬਰ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।