10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਵਲੋਂ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ

ਅਜੀਤ ਡੈਸਕ 27-07-2026
ਮੱਖੂ, 26 ਜੁਲਾਈ (ਵਰਿੰਦਰ ਮਨਚੰਦਾ)-ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ‘ਮੇਰੀ ਰਸੋਈ’ ਯੋਜਨਾ ਤਹਿਤ ਪਿੰਡ ਵਰਪਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੈਪਟਨ ਨਛੱਤਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਹਰ ਪਰਿਵਾਰ ਨੂੰ ਬਣਦਾ ਹੱਕ ਮਿਲੇ। ਲੋਕ ਸੇਵਾ ਅਤੇ ਸਮਾਜ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਮੱਖੂ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਉਨ੍ਹਾਂ ਵਲੋਂ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਡੀਪੂ ਹੋਲਡਰ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਕਿਸਤਾਨ ’ਚ ‘ਪ੍ਰਮਾਣੂ ਬਟਨ’ ਹੁਣ ਫ਼ੌਜ ਕੋਲ ਅਗਲੀ ਖ਼ਬਰ ਆਰਿਫ਼ ਕੇ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।