07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਨਿੱਤਰੀਆਂ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ, ਧਰਨੇ ਵਿਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 28-07-2026
ਫ਼ਿਰੋਜ਼ਪੁਰ, 27 ਜੁਲਾਈ (ਰਾਕੇਸ਼ ਚਾਵਲਾ)-ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਵਾਲਮੀਕੀ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸਫ਼ਾਈ ਕਰਮਚਾਰੀਆਂ ਨੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਨਗਰ ਕੌਂਸਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਇਕੱਠੇ ਹੋ ਕੇ ਸਫ਼ਾਈ ਕਰਮਚਾਰੀ ਯੂਨੀਅਨਾਂ ਤੇ ਵਾਲਮੀਕੀ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਲਾਠੀਚਾਰਜ ਕਰਵਾ ਕੇ ਲੋਕਤੰਤਰਿਕ ਹੱਕਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਨਾਲ ਸਫ਼ਾਈ ਕਰਮਚਾਰੀਆਂ ਸਮੇਤ ਸਮੁੱਚੇ ਵਾਲਮੀਕੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਹੋਏ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਲਦ ਪੰਜਾਬ ਬੰਦ ਦੀ ਕਾਲ ਦਿੱਤੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ, ਵਿੱਕੀ ਗੋਰਿਆ ਬਲਾਕ ਪ੍ਰਧਾਨ, ਡੈਨੀ ਸਫ਼ਾਈ ਸੇਵਕ ਯੂਨੀਅਨ ਫ਼ਿਰੋਜ਼ਪੁਰ, ਸੁਭਾਸ਼, ਭਾਲਾ ਪ੍ਰਧਾਨ, ਰਾਜ ਕੁਮਾਰ, ਸੋਨੂੰ, ਅਮਰ ਭੱਟੀ, ਪ੍ਰਿਤ ਗੋਰਿਆ, ਅਕਬਰ, ਰਾਵਣ ਸੈਨਾ ਮਿਸ਼ਨ ਅੰਬੇਦਕਰ ਤੋਂ ਦੀਪ ਦਸ਼ਾਨਨ, ਭਾਰਤੀ ਵਾਲਮੀਕੀ ਧਰਮ ਸਮਾਜ ਤੋਂ ਸੂਬਾ ਆਗੂ ਕਿੱਕਰ ਸਹੋਤਾ, ਅਮਨ ਦ੍ਰਾਵਿੜ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਕੇਸ਼ ਮੇਘਨਾਥ ਆਦਿ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ, ਵਾਲਮੀਕੀ ਸਮਾਜ ਦੇ ਨੁਮਾਇੰਦੇ ਤੇ ਸਮਾਜਿਕ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਰਹੇ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਕਾਰਨ ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੀਵਰੇਜ ਬੋਰਡ ਦੀ ਘੋਰ ਲਾਪ੍ਰਵਾਹੀ ਬੇਨਕਾਬ, ਫੇਜ਼-2 ਬੇਦੀ ਕਾਲੋਨੀ ਬਣੀ ਨਰਕ, ਗੰਦੇ ਪਾਣੀ ਤੇ ਬਦਬੂ ਨੇ ਲੋਕਾਂ ਦਾ ਜਿਉਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।