07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਫਿਰੋਜ਼ਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੁਰਸੀਆਂ ਸੰਭਾਲਣ ਦਾ ਰਾਹ ਸਾਫ਼ ਅਸ਼ੋਕ ਸਚਦੇਵਾ ਪ੍ਰਧਾਨ, ਬੋਹੜ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਮੰਨੀ ਖੋਖਰ ਮੀਤ ਪ੍ਰਧਾਨ ਵਜੋਂ ਜਲਦ ਸੰਭਾਲਣਗੇ ਜ਼ਿੰਮੇਵਾਰੀ

ਅਜੀਤ ਡੈਸਕ 28-07-2026
ਫ਼ਿਰੋਜ਼ਪੁਰ, 27 ਜੁਲਾਈ (ਸੁਖਵਿੰਦਰ ਸਿੰਘ)–ਫਿਰੋਜ਼ਪੁਰ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਅਸ਼ੋਕ ਸਚਦੇਵਾ, ਸੀਨੀਅਰ ਮੀਤ ਪ੍ਰਧਾਨ ਬੋਹੜ ਸਿੰਘ ਅਤੇ ਮੀਤ ਪ੍ਰਧਾਨ ਮੰਨੀ ਖੋਖਰ ਨੂੰ ਉਨ੍ਹਾਂ ਦੀਆਂ ਨਿਰਧਾਰਤ ਕੁਰਸੀਆਂ ’ਤੇ ਬਿਠਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਨਗਰ ਕੌਂਸਲ ਵਿੱਚ ਕਾਂਗਰਸ ਪਾਰਟੀ ਦੇ ਅਸ਼ੋਕ ਸਚਦੇਵਾ ਨੂੰ ਪ੍ਰਧਾਨ, ਬੋਹੜ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੰਨੀ ਖੋਖਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਜਲਦ ਹੀ ਇਹ ਅਹੁਦੇਦਾਰ ਆਪਣਾ ਅਧਿਕਾਰਕ ਕਾਰਜਭਾਰ ਸੰਭਾਲਣਗੇ। ਇਸ ਮੌਕੇ ਸ਼ਹਿਰੀ ਬਲਾਕ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਅਤੇ ਐਡਵੋਕੇਟ ਰਜਨੀਸ਼ ਸੋਢੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਲੈ ਕੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਤੱਕ ਵਿਰੋਧੀ ਧਿਰਾਂ ਕਾਂਗਰਸ ਦੇ ਖਿਲਾਫ਼ ਇਕਜੁੱਟ ਰਹੀਆਂ, ਪਰ ਇਸ ਦੇ ਬਾਵਜੂਦ ਸ਼ਹਿਰ ਵਾਸੀਆਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਵਿਸ਼ਵਾਸ ਜਤਾਉਂਦਿਆਂ ਕਾਂਗਰਸ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਅਸ਼ੋਕ ਸਚਦੇਵਾ, ਬੋਹੜ ਸਿੰਘ ਅਤੇ ਮੰਨੀ ਖੋਖਰ ਦੀ ਚੋਣ ਸ਼ਹਿਰ ਵਾਸੀਆਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੈ। ਕਾਂਗਰਸ ਪਾਰਟੀ ਸ਼ਹਿਰ ਦੇ ਸਾਰੇ ਵਾਰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ। ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਫਿਰੋਜ਼ਪੁਰ-ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਪ੍ਰਗਟਾਵਾ, ਡਿਪਟੀ ਕਮਿਸ਼ਨਰ ਨੂੰ ਸੌਂਪਿ... ਅਗਲੀ ਖ਼ਬਰ ਕਾਰ ਡੀਲਰਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਇੰਡੀਆ ਕਾਰ ਡੀਲਰਜ਼ ਐਸੋਸੀਏਸ਼ਨ ਨੇ ਵਧੀਕ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।