11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਦਾਖਲ ਹੋਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਹੋਵੇਗਾ ਭਰਵਾਂ ਸਵਾਗਤ: ਜਿੰਦੂ , ਸ਼ੇਰਖਾਂ

ਅਜੀਤ ਡੈਸਕ 29-07-2026
ਫਿਰੋਜ਼ਸ਼ਾਹ, 28 ਜੁਲਾਈ( ਸਰਬਜੀਤ ਸਿੰਘ ਧਾਲੀਵਾਲ)-ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਤੋਂ ਹੁੰਦਾ ਹੋਇਆ ਅੱਜ ਫਿਰੋਜ਼ਪੁਰ ਦਿਹਾਤੀ ਹਲਕੇ ਦੇ ’ਚ ਦਾਖਲ ਹੋਵੇਗਾ। ਜਿੱਥੇ ਸਿੱਖ ਸੰਗਤਾਂ ਵਲੋਂ ਇਸ ਦਾ ਤਲਵੰਡੀ ਭਾਈ ਵਿਖੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।ਇਹ ਜਾਣਕਾਰੀ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਅਤੇ ਜਿਲਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ ਨੂੰ ਸਮੁੱਚੇ ਪੰਜਾਬ ਵਿਚ ਸਿੱਖ ਸੰਗਤਾਂ ਵਲੋਂ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਚਾਅ ਨਾਲ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਗਤਾਂ ਵੱਡੀ ਗਿਣਤੀ ਵਿਚ ਮਾਰਚ ਵਿਚ ਸ਼ਾਮਲ ਹੋ ਕੇ ਸਿੱਖ ਪਰੰਪਰਾਵਾਂ, ਪੰਥਕ ਏਕਤਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਮਾਰਚ ਗੁਰਦੁਆਰਾ ਗੁਰੂਸਰ ਜਾਮਣੀ ਸਾਹਿਬ ਤੋਂ ਰਵਾਨਾ ਹੋ ਕੇ ਫਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ਤੋਂ ਹੁੰਦਾ ਹੋਇਆ ਫਰੀਦਕੋਟ ਵੱਲ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਪਿਛਲੀ ਖ਼ਬਰ ਐੱਲ.ਏ.ਡੀ.ਸੀ ਨੀਤੀ ਦੇ ਵਿਰੋਧ ’ਚ ਫਿਰੋਜ਼ਪੁਰ ਦੇ ਵਕੀਲਾਂ ਨੇ ਸ਼ਹਿਰ ਅਤੇ ਛਾਉਣੀ ’ਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਗੁਪਤ ਸੂਚਨਾ ਦੇ ਆਧਾਰ ’ਤੇ 60 ਕਿੱਲੋ ਸ਼ੱਕੀ ਪਨੀਰ ਨਸ਼ਟ, 3 ਸੈਂਪਲ ਜਾਂਚ ਲਈ ਭੇਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।