12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਦੇਵ ਸਮਾਜ ਕਾਲਜ ਦੀ ਜਸਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਚੌਥਾ ਸਥਾਨ ਹਾਸਿਲ ਕੀਤਾ ਐਮ.ਐਸ ਸੀ. ਗਣਿਤ ’ਚ 88.30 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਫ਼ਿਰੋਜ਼ਪੁਰ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 29-07-2026
ਫ਼ਿਰੋਜ਼ਪੁਰ, 28 ਜੁਲਾਈ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ.ਐਸ ਸੀ. ਗਣਿਤ (ਚੌਥਾ ਸਮੈਸਟਰ) ਦੇ ਨਤੀਜਿਆਂ ’ਚ 88.30 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਚੌਥਾ ਸਥਾਨ ਹਾਸਿਲ ਕੀਤਾ ਹੈ। ਇਸ ਸ਼ਾਨਦਾਰ ਸਫ਼ਲਤਾ ਨਾਲ ਉਸ ਨੇ ਆਪਣੇ ਕਾਲਜ, ਮਾਪਿਆਂ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਜਸਪ੍ਰੀਤ ਕੌਰ ਦੀ ਇਸ ਉਪਲਬਧੀ ਨੂੰ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਉਸ ਦੀ ਸਫਲਤਾ ਹੋਰ ਵਿਦਿਆਰਥਣਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣੀ ਹੈ। ਇਸ ਮੌਕੇ ਕਾਲਜ ਦੇ ਚੇਅਰਪਰਸਨ ਡਾ.ਅਗਨੀਜ਼ ਢਿੱਲੋਂ, ਸਕੱਤਰ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.ਸੰਗੀਤਾ ਨੇ
ਕਿਹਾ ਕਿ ਨੈਕ ਵਲੋਂ ਏ+ ਗ੍ਰੇਡ ਨਾਲ ਮਾਨਤਾ ਪ੍ਰਾਪਤ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਸਾਬਕਾ ਚੇਅਰਮੈਨ ਸਵਰਗਵਾਸੀ ਨਿਰਮਲ ਸਿੰਘ ਢਿੱਲੋਂ ਦੀ ਪੇ੍ਰਰਨਾ, ਸਦਕਾ ਸਿੱਖਿਆ, ਖੋਜ, ਖੇਡਾਂ, ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਜਸਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਫਲਤਾ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਲੋਂ ਵਿਦਿਆਰਥਣਾਂ ਨੂੰ ਦਿੱਤੀ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ ਅਤੇ ਅਕਾਦਮਿਕ ਮਾਹੌਲ ਦੀ ਪ੍ਰਤੀਕ ਹੈ।
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਡਵੀਜ਼ਨ ਜ਼ੀਰਾ ਵਿਖੇ ਜ਼ਬਰਦਸਤ ਰੋਸ ਰੈਲੀ ਅਗਲੀ ਖ਼ਬਰ ਪੀ.ਐਚ.ਸੀ ਮੱਲਾਂਵਾਲਾ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।