12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਡਵੀਜ਼ਨ ਜ਼ੀਰਾ ਵਿਖੇ ਜ਼ਬਰਦਸਤ ਰੋਸ ਰੈਲੀ

ਅਜੀਤ ਡੈਸਕ 29-07-2026
ਜ਼ੀਰਾ,28 ਜੁਲਾਈ (ਰਜਨੀਸ਼ ਕਥੂਰੀਆ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਡਵੀਜ਼ਨ ਜ਼ੀਰਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਵੀਜ਼ਨ ਜ਼ੀਰਾ ਵਿਖੇ ਇਕ ਰੋਸ ਰੈਲੀ ਕੀਤੀ ਗਈ। 24 ਜੁਲਾਈ 2026 ਤੋਂ ਲਗਾਤਾਰ ਚੱਲ ਰਹੀ ਹੜਤਾਲ ਦੇ ਦੌਰਾਨ ਕਾਮਿਆਂ ਨੇ ਸਰਕਾਰ ਅਤੇ ਮੈਨੇਜਮੈਂਟ ਦੇ ਅੜੀਅਲ ਰਵੱਈਏ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਡਵੀਜ਼ਨ ਜ਼ੀਰਾ ਵਿਖੇ ਠੇਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਵਿਸ਼ੇਸ਼ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਵੀਜ਼ਨ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 23 ਜੁਲਾਈ ਦੀ ਦੁਪਹਿਰ 12 ਵਜੇ ਤੋਂ ਮੁਕੰਮਲ ਹੜਤਾਲ ਸ਼ੁਰੂ ਕੀਤੀ ਗਈ ਸੀ ਜੋ ਕਿ 24 ਜੁਲਾਈ ਤੋਂ ਨਿਰੰਤਰ ਜਾਰੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਹੜਤਾਲ ਦੇ ਬਾਵਜੂਦ ਵੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਮੈਨੇਜਮੈਂਟ ਦੇ ਅੜੀਅਲ ਰਵੱਈਏ ਕਾਰਨ ਪੈਸਕੋ ਕਾਮਿਆਂ, ਸੁਪਰਵਾਈਜ਼ਰਾਂ, ਥਰਮਲ ਪਲਾਂਟਾਂ ਦੇ ਕਰਮਚਾਰੀਆਂ, ਮੀਟਰ ਰੀਡਰਾਂ ਅਤੇ ਹੋਰ ਠੇਕਾ ਮੁਲਾਜ਼ਮਾਂ ਨੂੰ ਅਜੇ ਤੱਕ ਆਫ਼ਰ ਅਤੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜਿੰਨਾ ਚਿਰ ਸਰਕਾਰ ਅਤੇ ਮੈਨੇਜਮੈਂਟ ਸੀ.ਐੱਚ. ਕਾਮਿਆਂ ਸਮੇਤ ਸਮੂਹ ਠੇਕਾ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਅਤੇ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰਹਿਣਗੇ। ਇਸ ਰੋਸ ਪ੍ਰਦਰਸ਼ਨ ਦੌਰਾਨ ਡਵੀਜ਼ਨ ਪ੍ਰਧਾਨ ਕਰਨੈਲ ਸਿੰਘ, ਮੀਤ ਪ੍ਰਧਾਨ ਨਛੱਤਰ ਸਿੰਘ, ਤਲਵੰਡੀ ਭਾਈ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਦਲਜੀਤ ਸਿੰਘ ਮੱਲਾਂਵਾਲਾ, ਹਰਿੰਦਰ ਸਿੰਘ, ਬਲਵਿੰਦਰ ਸਿੰਘ, ਮੱਖਣ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਇੰਦਰਪਾਲ ਸਿੰਘ, ਅਤੇ ਡਾਕਟਰ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲਾਂ ਦੇ ਧਰਨੇ ਦੀ ਦਵਿੰਦਰ ਸਿੰਘ ਸੇਖੋਂ ਨੇ ਕੀਤੀ ਹਮਾਇਤ ਅਗਲੀ ਖ਼ਬਰ ਦੇਵ ਸਮਾਜ ਕਾਲਜ ਦੀ ਜਸਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਚੌਥਾ ਸਥਾਨ ਹਾਸਿਲ ਕੀਤਾ ਐਮ.ਐਸ ਸੀ. ਗਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।