12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੁੱਦਕੀ ਦੇ ਸਫ਼ਾਈ ਸੇਵਕਾਂ ਦੀ ਹੜਤਾਲ 21ਵੇਂ ਦਿਨ ਵੀ ਜਾਰੀ

ਅਜੀਤ ਡੈਸਕ 29-07-2026
ਮੁੱਦਕੀ, 28 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਨਗਰ ਪੰਚਾਇਤ ਮੁੱਦਕੀ ਵਿਖੇ ਚੱਲ ਰਹੀ ਕੰਮ ਛੋੜ ਹੜਤਾਲ 21ਵੇਂ ਦਿਨ ਵੀ ਜਾਰੀ ਹੈ, ਪਰ ਪੰਜਾਬ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕਦੀ। ਇਸ ਦੌਰਾਨ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਸ਼ਹਿਰ ਦੀ ਨਗਰ ਕੌਂਸਲ ਵਿਚ ਸ਼ਾਂਤਮਈ ਧਰਨੇ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਉੱਪਰ ਬਿਨਾਂ ਚਿਤਾਵਨੀ ਦਿੱਤੇ, ਬਗੈਰ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਅਤੇ ਸਾਥੀ ਪੁਲਿਸ ਮੁਲਾਜ਼ਮਾਂ ਵਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ਦੌਰਾਨ ਉੱਥੇ ਮਹਿਲਾ ਪੁਲਿਸ ਮੁਲਾਜ਼ਮ ਹਾਜ਼ਰ ਨਹੀਂ ਸੀ। ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਹਿਟਲਰ ਸ਼ਾਹੀ ਦੇ ਵਿਰੋਧ ਵਿਚ ਸਫ਼ਾਈ ਸੇਵਕ ਯੂਨੀਅਨ ਪੰਜਾਬ, ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੇਨ ਲੀਡਰਸ਼ਿਪ ਵਲੋਂ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੌਰਾਨ ਨਗਰ ਪੰਚਾਇਤ ਮੁੱਦਕੀ ਦੇ ਸਮੂਹ ਸਫ਼ਾਈ ਸੇਵਕ ਸ਼ਮੂਲੀਅਤ ਕਰਨਗੇ। ਇਸ ਮੌਕੇ ਵਾਈਸ ਪ੍ਰਧਾਨ ਸੱਤਪਾਲ, ਜਨਰਲ ਸੈਕਟਰੀ ਰਮੇਸ਼ ਕੁਮਾਰ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਪੈ੍ੱਸ ਸਕੱਤਰ ਵਰਿੰਦਰ ਸਿੰਘ, ਲੀਲੂ ਰਾਮ, ਜਸਕਰਨ ਸਿੰਘ, ਗੇਲਾ ਸਿੰਘ, ਵਿੱਕੀ, ਸਿਮਰਨ, ਤਰਸੇਮ ਸਿੰਘ, ਅੰਗਰੇਜ਼ ਸਿੰਘ ਬਰਾੜ, ਸੁਖਵੀਰ ਸਿੰਘ, ਗੋਗੀ ਰਾਣੀ, ਮੀਰਾ, ਸਾਜਨ, ਕਿਰਨ, ਪ੍ਰੀਤੀ, ਅਸ਼ੋਕ ਕੁਮਾਰ, ਰਾਜੇਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਦੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੈਂਕੜੇ ਪਰਿਵਾਰ ਹੋਏ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਵਕੀਲਾਂ ਦੇ ਧਰਨੇ ਦੀ ਦਵਿੰਦਰ ਸਿੰਘ ਸੇਖੋਂ ਨੇ ਕੀਤੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।