02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਸੇਵਕ ਯੂਨੀਅਨ ਵਲੋਂ ਮੰਗਾਂ ਦੇ ਹੱਲ ਲਈ ਅੱਜ ‘ਪੰਜਾਬ ਬੰਦ’ ਦਾ ਐਲਾਨ

ਅਜੀਤ ਡੈਸਕ 30-07-2026

ਫ਼ਿਰੋਜ਼ਪੁਰ,29 ਜੁਲਾਈ (ਰਾਕੇਸ਼ ਚਾਵਲਾ)-ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਅੱਜ 30 ਜੁਲਾਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੂਰਨ ਤੌਰ ’ਤੇ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਸਫਾਈ ਸੇਵਕ ਯੂਨੀਅਨ ਪੰਜਾਬ, ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਬੰਦ ਬਾਰੇ ਸੂਚਿਤ ਕੀਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਫਾਈ ਸੇਵਕ ਪਿਛਲੇ ਕਾਫ਼ੀ ਦਿਨਾਂ ਤੋਂ ਹੜਤਾਲ ’ਤੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਠੇਕੇਦਾਰੀ ਸਿਸਟਮ ਬੰਦ ਕਰਨਾ, ‘ਬਰਾਬਰ ਕੰਮ-ਬਰਾਬਰ ਤਨਖਾਹ’ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ ਅਤੇ 10 ਸਾਲਾ ਪਾਲਿਸੀ ਰੱਦ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਪੇਅ ਕਮਿਸ਼ਨ ਦਾ ਬਕਾਇਆ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਬਰਨਾਲਾ ਲਾਠੀਚਾਰਜ ਕਾਂਡ ਦੇ ਦੋਸ਼ੀ ਅਧਿਕਾਰੀਆਂ ਨੂੰ ਡਿਸਮਿਸ ਕਰਨ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਪਰਚੇ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਬੰਦ ਦੌਰਾਨ ਸਾਰੇ ਸਕੂਲ, ਕਾਲਜ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰ ਅਤੇ ਦੁਕਾਨਾਂ ਸ਼ਾਂਤਮਈ ਢੰਗ ਨਾਲ ਬੰਦ ਰਹਿਣਗੀਆਂ। ਹਾਲਾਂਕਿ, ਮੈਡੀਕਲ, ਐਮਰਜੈਂਸੀ ਅਤੇ ਦੁੱਧ ਦੀਆਂ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ।

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਜਥੇਬੰਦਕ ਢਾਂਚੇ ਦਾ ਵਿਸਥਾਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।