02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹੈਰੋਇਨ ਵੇਚਣ ਦੀ ਤਾਕ ’ਚ ਖੜ੍ਹੇ 2 ਮੁਲਜ਼ਮ ਕਾਬੂ, 6.80 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 30-07-2026
ਤਲਵੰਡੀ ਭਾਈ, 29 ਜੁਲਾਈ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਹੁਣ ਵੀ ਨੈਸ਼ਨਲ ਹਾਈਵੇ-54 ਤਲਵੰਡੀ ਭਾਈ ਦੀ ਬਣੀ ਖਾਲੀ ਪਾਰਕਿੰਗ ਦੇ ਚੜ੍ਹਦੇ ਵਾਲੇ ਪਾਸੇ ਬਣੇ ਢਾਬਾ ਦੀ ਬਿਲਡਿੰਗ ਦੇ ਪਿਛਲੇ ਪਾਸੇ ਖੜ੍ਹੇ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਮੁਲਜ਼ਮ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 6.80 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਸਨੀ ਪੁੱਤਰ ਪ੍ਰੀਤਮ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀਆਨ ਪਿੰਡ ਮਹੇਸ਼ਰੀ ਸੰਧੂਆ ਥਾਣਾ ਸਦਰ ਮੋਗਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਪਿਛਲੀ ਖ਼ਬਰ 222 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਵਲੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ’ਚ ਜਥੇਬੰਦਕ ਢਾਂਚੇ ਦਾ ਵਿਸਥਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।