02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

4.98 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਅਜੀਤ ਡੈਸਕ 30-07-2026
ਤਲਵੰਡੀ ਭਾਈ, 29 ਜੁਲਾਈ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਹ ਦੋਵੇਂ ਹੈਰੋਇਨ ਲੈ ਕੇ ਅੱਗੇ ਵੇਚਣ ਲਈ ਪਿੰਡ ਹਰਾਜ ਤੋਂ ਪਿੰਡ ਸੁਲਹਾਣੀ ਨੂੰ ਜਾਂਦੀ ਸੜਕ ’ਤੇ ਰਸਤੇ ਵਿਚ ਖੜੇ ਗਾਹਕਾਂ ਦੀ ਉਡੀਕ ਵਿਚ ਹਨ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਮੁਲਜ਼ਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਅਵਤਾਰ ਸਿੰਘ ਉਰਫ਼ ਪੰਕੂ ਪੁੱਤਰ ਬਲਦੇਵ ਸਿੰਘ ਵਾਸੀ ਅਜੀਤ ਨਗਰ ਵਾਰਡ ਨੰਬਰ 11 ਥਾਣਾ ਤਲਵੰਡੀ ਭਾਈ ਅਤੇ ਬਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਸੁਲਹਾਣੀ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ 4.98 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਵਲੋਂ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਫਿਰੋਜ਼ਪੁਰ ’ਚ ਕੀਤਾ ਜਾਵੇਗਾ ਭਰਵਾਂ ਸਵਾਗਤ-ਭਾਈ ਜਸਪਾਲ ਸਿੰਘ ਅਗਲੀ ਖ਼ਬਰ 222 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ 3 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।