02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 30-07-2026
ਗੁਰੂਹਰਸਹਾਏ , 29 ਜੁਲਾਈ (ਕਪਿਲ ਕੰਧਾਰੀ)-ਬਲਾਕ ਗੁਰੂਹਰਸਹਾਏ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਸੀ.ਡੀ.ਪੀ.ਓ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਭਰਤੀ ਪ੍ਰਕਿਰਿਆ ਵਿਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਾਂਚ ਮੁਕੰਮਲ ਹੋਣ ਤੱਕ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਈ ਜਾਵੇ। ਉਨ੍ਹਾਂ ਆਨਲਾਈਨ ਜਮ੍ਰਹਾਂ ਕਰਵਾਈਆਂ ਅਰਜ਼ੀਆਂ ਅਤੇ ਦਸਤਾਵੇਜ਼ਾਂ ਦੀ ਮੁੜ ਜਾਂਚ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਨਿਰਮਲ ਰਾਣੀ ਚਾਂਦੀ ਵਾਲਾ, ਪਰਮਜੀਤ ਕੌਰ ਪੰਜੇ ਕੇ ਹਿਠਾੜ, ਸੰਤੋਸ਼ ਰਾਣੀ ਜੀਵਾ ਅਰਾਈਂ, ਸੀਮਾ ਰਾਣੀ ਜੀਵਾਂ ਅਰਾਈਂ, ਰਵਿੰਦਰ ਕੌਰ ਚਾਂਦੀ ਵਾਲਾ, ਸੀਮਾ ਰਾਣੀ ਨੌਂ ਬਰਾਮ ਸ਼ੇਰ ਸਿੰਘ ਵਾਲਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਭਰਤੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਸੜਕ ਕਿਨਾਰੇ ਘੁਣ ਖਾਦੀ ਟਾਹਲੀ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ ਅਗਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਲੱਗਿਆ ਮੁਫ਼ਤ ਫਾਈਬਰੋਸਕੈਨ ਕੈਂਪ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਦੀ ਡਾਕਟਰਾਂ ਵਲੋਂ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।