02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੀ ਜਥੇਬੰਦਕ ਮੀਟਿੰਗ ਬਲਾਕਾਂ ਦੀਆਂ ਸਮੱਸਿਆਵਾਂ ’ਤੇ ਹੋਈ ਗੰਭੀਰ ਚਰਚਾ

ਅਜੀਤ ਡੈਸਕ 30-07-2026
ਫ਼ਿਰੋਜ਼ਪੁਰ, 29 ਜੁਲਾਈ (ਕੁਲਬੀਰ ਸਿੰਘ ਸੋਢੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜੱਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਹਰਭਜਨ ਕੰਬੋਜ਼ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਕੈਸ਼ੀਅਰ ਡਾ. ਬਿਸ਼ਨ ਚੰਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਸੂਬਾ ਕੈਸ਼ੀਅਰ ਡਾ. ਰਾਕੇਸ਼ ਮਹਿਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਪੁੱਜੇ ਆਗੂਆਂ ਨੇ ਜਥੇਬੰਦੀ ਨੂੰ ਦਰਪੇਸ਼ ਮੁਸ਼ਕਿਲਾਂ, ਮੈਂਬਰਾਂ ਦੇ ਹਿੱਤਾਂ ਅਤੇ ਭਵਿੱਖੀ ਰਣਨੀਤੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਕੈਸ਼ੀਅਰ ਡਾ. ਰਾਕੇਸ਼ ਮਹਿਤਾ ਅਤੇ ਪ੍ਰਧਾਨ ਡਾ. ਹਰਭਜਨ ਕੰਬੋਜ਼ ਨੇ ਕਿਹਾ ਕਿ ਜੇਕਰ ਸਾਰੇ ਬਲਾਕ ਆਪਸੀ ਏਕਤਾ ਅਤੇ ਤਾਲਮੇਲ ਨਾਲ ਕੰਮ ਕਰਨ ਤਾਂ ਕਿਸੇ ਵੀ ਸਮੱਸਿਆ ਦਾ ਹੱਲ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਬਲਾਕ ਮੱਖੂ ਦੀ ਨਵੀਂ ਚੁਣੀ ਗਈ ਕਮੇਟੀ ਨੂੰ ਸੂਬਾ ਅਤੇ ਜ਼ਿਲ੍ਹਾ ਕਮੇਟੀ ਵਲੋਂ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਸਰਕਾਰ ਵਲੋਂ ਅਣਰਜਿਸਟਰਡ ਪ੍ਰੈਕਟੀਸ਼ਨਰਜ਼ ਨੂੰ ਵਿੱਦਿਅਕ ਯੋਗਤਾ ਅਤੇ ਤਜ਼ਰਬਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਜਾਰੀ ਕੀਤੇ ਗਏ ਫਾਰਮ ਵੀ ਸਾਰੇ ਬਲਾਕਾਂ ਦੇ ਨੁਮਾਇੰਦਿਆਂ ਨੂੰ ਸੌਂਪੇ ਗਏ, ਤਾਂ ਜੋ ਯੋਗ ਪ੍ਰੈਕਟੀਸ਼ਨਰਜ਼ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਮਨਪ੍ਰੀਤ ਸਿੰਘ, ਸਟੇਜ ਸਕੱਤਰ ਸ਼ਵਿੰਦਰ ਸਿੰਘ, ਸਹਾਇਕ ਸਕੱਤਰ ਗੁਰਪ੍ਰੀਤ ਸਿੰਘ, ਸਹਾਇਕ ਪ੍ਰੈਸ ਸਕੱਤਰ ਬਸੰਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਸਿੰਘ, ਪ੍ਰਧਾਨ ਆਤਮਾ ਸਿੰਘ, ਪ੍ਰਧਾਨ ਅਨਿਲ ਸ਼ਰਮਾ, ਪ੍ਰਧਾਨ ਲਵਪ੍ਰੀਤ ਸਿੰਘ, ਰਾਜ ਕਰਨ, ਰਣਜੀਤ ਸਿੰਘ, ਹਰਬੇਲ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਰਛਪਾਲ ਸਿੰਘ, ਗੁਰਨਾਮ ਸਿੰਘ, ਅਸ਼ੋਕ ਕੁਮਾਰ, ਕੈਸ਼ੀਅਰ ਡਾ. ਬਲਜੀਤ ਸਿੰਘ, ਵਾਈਸ ਪ੍ਰਧਾਨ ਡਾ. ਗੁਲਾਬ ਸਿੰਘ, ਸੰਜੀਵ ਸ਼ਰਮਾ, ਸੁਖਵਿੰਦਰ ਕੁਮਾਰ, ਮਨਨ ਕੁਮਾਰ, ਕੁਲਬੀਰ ਸਿੰਘ, ਰਾਜਵਿੰਦਰ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਸੰਗਠਨ ਦੀ ਮਜ਼ਬੂਤੀ, ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਦਾ ਅਹਿਦ ਦੁਹਰਾਇਆ ਗਿਆ।
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਕਰਵਾਇਆ ਜਾਣ-ਪਛਾਣ ਸਮਾਗਮ ਅਗਲੀ ਖ਼ਬਰ ਸੜਕ ਕਿਨਾਰੇ ਘੁਣ ਖਾਦੀ ਟਾਹਲੀ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।