02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਿਡ-ਡੇ-ਮੀਲ ਦੇ ਫੰਡ ਤਿੰਨ ਮਹੀਨਿਆਂ ਤੋਂ ਬਕਾਇਆ, ਸਕੂਲ ਮੁਖੀ ਆਪਣੀ ਜੇਬ ’ਚੋਂ ਖਰਚ ਕਰਨ ਲਈ ਮਜਬੂਰ ਡੀ.ਟੀ.ਐੱਫ ਵਲੋਂ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ, ਨਾ ਹੋਣ ’ਤੇ ਸੂਬਾ ਪੱਧਰੀ ਸੰਘਰਸ਼ ਦੀ ਚਿਤਾਵਨੀ

ਅਜੀਤ ਡੈਸਕ 30-07-2026
ਫ਼ਿਰੋਜ਼ਪੁਰ, 29 ਜੁਲਾਈ (ਗੁਰਿੰਦਰ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੀ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਨੇ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਮਿਡ-ਡੇ-ਮੀਲ ਯੋਜਨਾ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਰਾਸ਼ੀ ਜਾਰੀ ਨਾ ਹੋਣ ’ਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਫੰਡਾਂ ਦੀ ਘਾਟ ਕਾਰਨ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਆਪਣੀ ਜੇਬ ਵਿਚੋਂ ਕਰਨਾ ਪੈ ਰਿਹਾ ਹੈ, ਜੋ ਕਿ ਸਰਕਾਰ ਦੀ ਵਿੱਤੀ ਜ਼ਿੰਮੇਵਾਰੀ ਤੋਂ ਮੁੱਖ ਮੋੜਨ ਦੇ ਬਰਾਬਰ ਹੈ। ਡੀ.ਟੀ.ਐੱਫ. ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾ, ਜ਼ਿਲ੍ਹਾ ਆਗੂ ਰਾਜ ਕੁਮਾਰ ਮਹਿਰੋਕ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਮਿਡ-ਡੇ-ਮੀਲ ਯੋਜਨਾ ਕੇਂਦਰ ਅਤੇ ਰਾਜ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ, ਪਰ ਸਰਕਾਰ ਆਪਣਾ ਫਰਜ਼ ਨਿਭਾਉਣ ਦੀ ਬਜਾਏ ਇਸ ਦਾ ਵਿੱਤੀ ਬੋਝ ਸਕੂਲ ਮੁਖੀਆਂ ’ਤੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਮੁੱਖ ਕੰਮ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਹੈ, ਨਾ ਕਿ ਸਰਕਾਰੀ ਨਾਕਾਮੀਆਂ ਦੀ ਭਰਪਾਈ ਆਪਣੀ ਜੇਬ ਵਿਚੋਂ ਕਰਨੀ। ਡੀ.ਟੀ.ਐੱਫ. ਨੇ ਮੰਗ ਕੀਤੀ ਕਿ ਤਿੰਨ ਮਹੀਨਿਆਂ ਦੀ ਬਕਾਇਆ ਮਿਡ-ਡੇ-ਮੀਲ ਰਾਸ਼ੀ ਬਿਨਾਂ ਕਿਸੇ ਹੋਰ ਦੇਰੀ ਤੋਂ ਤੁਰੰਤ ਜਾਰੀ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਦੇ ਪੋਸ਼ਣ ਨਾਲ ਜੁੜੀ ਇਸ ਯੋਜਨਾ ਨੂੰ ਨਿਰਵਿਘਨ ਚਲਾਇਆ ਜਾ ਸਕੇ ਅਤੇ ਸਕੂਲ ਮੁਖੀਆਂ ਨੂੰ ਨਿੱਜੀ ਖਰਚਾ ਕਰਨ ਲਈ ਮਜਬੂਰ ਨਾ ਹੋਣਾ ਪਵੇ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਤਾਂ ਡੀ.ਟੀ.ਐੱਫ. ਸੂਬਾ ਪੱਧਰ ’ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਮਿਡ-ਡੇ-ਮੀਲ ਚਲਾਉਣ ਤੋਂ ਹੱਥ ਖਿੱਚਣ ਵਰਗੇ ਫ਼ੈਸਲੇ ਵੀ ਲਏ ਜਾ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਮੌਕੇ ਦਵਿੰਦਰ ਨਾਥ, ਅਮਿਤ ਕੰਬੋਜ਼, ਹੀਰਾ ਸਿੰਘ ਤੂਤ, ਸਵਰਨ ਸਿੰਘ, ਨਰਿੰਦਰ ਜੰਮੂ, ਰਾਮ ਕੁਮਾਰ ,ਹਰਜਿੰਦਰ ਜਨੇਰ, ਵਿਕਰਮ ਜੀਤ, ਸਵਰਨ ਸਿੰਘ, ਅਨਿਲ ਧਵਨ ,ਗਗਨ ਮਿੱਤਲ , ਜਗਜੀਤ ਸਿੰਘ, ਸੰਦੀਪ ਕੁਮਾਰ ,ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ, ਅਰਵਿੰਦ ਗਰਗ, ਇੰਦਰ ਸਿੰਘ ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ,ਹਰਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਖ਼ਿਲਾਫ਼ ਬਾਰ ਐਸੋਸੀਏਸ਼ਨ ਜ਼ੀਰਾ ਦੀ ਭੁੱਖ ਹੜਤਾਲ ਲਗਾਤਾਰ ਜਾਰੀ ਅਗਲੀ ਖ਼ਬਰ ਦੇਵ ਸਮਾਜ ਸਿੱਖਿਆ ਸੰਸਥਾਵਾਂ ਵਲੋਂ ‘ਸੇਵਕ ਉਤਸਵ’ ਮੌਕੇ ਪ੍ਰੇਰਣਾਦਾਇਕ ਸਭਾ ਡਾ.ਸੁਨੀਤਾ ਰੰਗਬੁੱਲਾ ਨੇ ਦੇਵਧਰਮ ਦੇ ਸਿਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।