02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ ਪਹੁੰਚੇਗਾ ਸ਼ਹਿਰ

ਅਜੀਤ ਡੈਸਕ 30-07-2026
ਫ਼ਿਰੋਜ਼ਪੁਰ, 29 ਜੁਲਾਈ (ਸੁਖਵਿੰਦਰ ਸਿੰਘ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਸਹਿਯੋਗ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ ਰੂਪ ਵਿਚ ਜ਼ੋ ਕਿ 24 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਿੰਡਾਂ ਸ਼ਹਿਰਾਂ ਵਿਚੋਂ ਹੁੰਦਾ ਹੋਇਆ 29 ਤਰੀਕ ਰਾਤ ਨੂੰ ਸ਼੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਪਹੁੰਚ ਰਿਹਾ ਹੈ। ਜੋ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ ਵਾਲਾ ਅਤੇ ਹਲਕਾ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦੇ ਦੱਸਣ ਅਨੁਸਾਰ 30 ਜੁਲਾਈ ਨੂੰ ਸਵੇਰੇ 9 ਵਜੇ ਨਗਰ ਕੀਰਤਨ ਗੁਰਦਵਾਰਾ ਜਾਮਨੀ ਸਾਹਿਬ ਬਜੀਦਪੁਰ ਤੋਂ ਆਰੰਭ ਹੋ ਕੇ ਸਾਰੇ ਫਿਰੋਜ਼ਪੁਰ ਸ਼ਹਿਰ ਵਿਚ ਆਵੇਗਾ। ਜਿਸ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਕਾਲ ਗੜ੍ਹ ਸਾਹਿਬ ਫ਼ਿਰੋਜ਼ਪੁਰ ਵਲੋਂ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ ਅਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਸੰਗਤ ਵਾਸਤੇ ਚਾਹ ਪਾਣੀ ਦੇ ਲੰਗਰ ਤਿਆਰ ਕੀਤੇ ਜਾਣਗੇ। ਇਸ ਮੌਕੇ ਸ਼੍ਰੀ ਅਕਾਲਗੜ੍ਹ ਸਾਹਿਬ ਜੀ ਦੇ ਪ੍ਰਧਾਨ ਬਲਦੇਵ ਸਿੰਘ , ਸਕੱਤਰ ਕੁਲਦੀਪ ਸਿੰਘ ਨੱਢਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਸੁਪਰਡੈਂਟ, ਪ੍ਰੀਤਮ ਸਿੰਘ ਬੋਹੜੀਆ, ਸੁਖਦੇਵ ਸਿੰਘ, ਅਵਤਾਰ ਸਿੰਘ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ।ਜ਼ਿਲ੍ਹਾ ਪ੍ਰਧਾਨ ਭਾਈ ਕੁਲਦੀਪ ਸਿੰਘ ਨੱਢਾ ਨੇ ਕਿਹਾ ਕਿ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵਲੋਂ ਵੱਧ ਤੋਂ ਵੱਧ ਸਤਿਕਾਰ ਅਤੇ ਸਵਾਗਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ ਰੋਹ ਭਰਪੂਰ ਪ੍ਰਦਰਸ਼ਨ ਅਗਲੀ ਖ਼ਬਰ ਅੱਜ ਗੁਰੂਹਰਸਹਾਏ ਸ਼ਹਿਰ ਬੰਦ ਕਰਵਾਉਣ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।