02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਗੂੰਜਿਆ ਫ਼ਿਰੋਜ਼ਪੁਰ, ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ, ਸੰਗਤਾਂ ਵਿਚ ਦਿਖਿਆ ਭਾਰੀ ਉਤਸ਼ਾਹ

ਅਜੀਤ ਡੈਸਕ 31-07-2026
ਫ਼ਿਰੋਜ਼ਪੁਰ,30 ਜੁਲਾਈ (ਸੁਖਵਿੰਦਰ ਸਿੰਘ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂ ਸੱਤਾ ਅਤੇ ਪੰਥਕ ਚੇਤਨਾ ਦਾ ਸੰਦੇਸ਼ ਲੈ ਕੇ ਮੀਰੀ-ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਵਜੀਤਪੁਰ ਸਾਹਿਬ ਤੋਂ ਅਰਦਾਸ ਉਪਰੰਤ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ। ਇਹ ਮਾਰਚ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਫਰੀਦਕੋਟ ਵੱਲ ਰਵਾਨਾ ਹੋਵੇਗਾ। ਫਿਰੋਜ਼ਪੁਰ ਸ਼ਹਿਰ ਵਿਚ ਖਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਥਾਂ-ਥਾਂ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਮੀਰੀ-ਪੀਰੀ ਖਾਲਸਾ ਮਾਰਚ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ। ਸਾਰੇ ਰਸਤੇ ਦੌਰਾਨ “ਬੋਲੇ ਸੋ ਨਿਹਾਲ.. ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਮਾਹੌਲ ਗੂੰਜਦਾ ਰਿਹਾ। ਨਗਰ ਕੀਰਤਨ ਦੇ ਪ੍ਰਚਾਰਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਜਾਮਨੀ ਸਾਹਿਬ, ਵਜੀਤਪੁਰ, ਆਲੇਵਾਲਾ, ਸੱਤ ਨੰਬਰ ਚੂੰਗੀ, ਪਾਇਲਟ ਚੌਂਕ, ਡੀ.ਸੀ. ਦਫ਼ਤਰ, ਸ਼ੇਰ ਸ਼ਾਹ ਵਾਲੀ ਚੌਂਕ, ਗੁਰਦੁਆਰਾ ਸਾਰਾਗੜ੍ਹੀ, ਗਾਂਧੀ ਨਗਰ, ਅਗਰਸੈਨ ਚੌਂਕ, ਸ਼ਹੀਦ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਕਸੂਰੀ ਗੇਟ, ਅੰਬਰਸਰੀ ਗੇਟ, ਗੁਰਦੁਆਰਾ ਅਕਾਲਗੜ੍ਹ ਸਾਹਿਬ, ਬਾਂਸੀ ਗੇਟ, ਮੱਖੂ ਗੇਟ, ਜੀਰਾ ਗੇਟ, ਬਗਦਾਦੀ ਗੇਟ, ਨਾਮਦੇਵ ਚੌਂਕ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਸਮੇਤ ਸ਼ਹਿਰ ਦੇ ਕਈ ਮੁੱਖ ਮਾਰਗਾਂ ਵਿੱਚੋਂ ਹੁੰਦਾ ਹੋਇਆ ਸ਼ੇਰ ਸ਼ਾਹ ਵਾਲੀ ਚੌਂਕ ਤੋਂ ਫਰੀਦਕੋਟ ਰੋਡ ਰਾਹੀਂ ਅੱਗੇ ਵਧੇਗਾ ਅਤੇ ਰਾਤ ਦਾ ਵਿਸ਼ਰਾਮ ਫਰੀਦਕੋਟ ਵਿਖੇ ਕਰੇਗਾ।ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਦੇ ਉਤਸ਼ਾਹ, ਸੇਵਾ ਭਾਵਨਾ ਅਤੇ ਧਾਰਮਿਕ ਸ਼ਰਧਾ ਨੇ ਪੂਰੇ ਫਿਰੋਜ਼ਪੁਰ ਨੂੰ ਗੁਰਮਈ ਰੰਗ ਵਿਚ ਰੰਗ ਦਿੱਤਾ। ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਮੀਰੀ ਪੀਰੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਫਿਰੋਜ਼ਪੁਰ ਸ਼ਹਿਰ ਪੁੱਜਣ ਤੇ ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਅਤੇ ਮਿਊਸਪਲ ਕਮੇਟੀ ਦੇ ਪ੍ਰਧਾਨ ਅਸ਼ੋਕ ਸਚਦੇਵਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਰੀ ਪੀਰੀ ਦੇ ਪ੍ਰਕਾਸ਼ ਦਿਵਸ ਮੌਕੇ ਨਗਰ ਕੀਰਤਨ ਜੋਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਮਈ ਨੂੰ ਚੱਲਿਆ ਸੀ ਅੱਜ ਫਿਰੋਜ਼ਪੁਰ ਸ਼ਹਿਰ ਪਹੁੰਚਿਆ ਜਿਸ ਦਾ ਫਿਰੋਜ਼ਪੁਰ ਦੀਆਂ ਸੰਗਤਾਂ ਵਲੋਂ ਜੀ ਆਇਆ ਆਖਿਆ ਗਿਆ। ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਅਤੇ ਸੰਗਤਾਂ ਲਈ ਸਮੋਸਿਆ ਦਾ ਲੰਗਰ ਲਗਾਇਆ ਗਿਆ। ਇਹ ਨਗਰ ਕੀਰਤਨ ਕਲ ਰਾਤ ਗੁਰੂਦੁਆਰਾ ਜਾਮਨੀ ਸਾਹਿਬ ਵਜੀਦਪੁਰ ਰੁਕਿਆ ਸੀ ਅਤੇ ਅੱਜ ਸਵੇਰੇ ਚਲਕੇ ਫਿਰੋਜ਼ਪੁਰ ਕੈਂਟ ਅਤੇ ਸ਼ਹਿਰ ਤੋਂ ਹੁੰਦਾ ਹੋਇਆ ਰਾਤ ਫਰੀਦਕੋਟ ਪੜਾਅ ਹੋਵੇਗਾ। ਇਸ ਮੌਕੇ ਹਰਜੀਤ ਸਿੰਘ ਧਾਲੀਵਾਲ, ਰਜੇਸ਼ ਕੁਮਾਰ, ਦਰਸ਼ਨ ਲਾਲ ਹੀਰਾ, ਇੰਦਰਪਾਲ ਪ੍ਰਿੰਸ , ਬਾਬਾ ਸਰੂਪ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ। ਮੀਰੀ-ਪੀਰੀ ਖਾਲਸਾ ਮਾਰਚ ਜਦੋਂ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ ਵਿਖੇ ਪਹੁੰਚਿਆ ਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ਼੍ਰੀ ਅਕਾਲਗੜ੍ਹ ਸਾਹਿਬ ਦੇ ਸਕੱਤਰ ਕੁਲਦੀਪ ਸਿੰਘ ਨੱਢਾ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਪੰਥਕ ਏਕਤਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਜਥੇਦਾਰ ਗੜਗੱਜ ਦਾ ਜੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ।
ਪਿਛਲੀ ਖ਼ਬਰ ਮਹਿਲਾ ਅਧਿਆਪਕਾ ਖ਼ਿਲਾਫ਼ ਮਿਡ-ਡੇਅ ਮੀਲ ਵਿਚ ਮੁੜ ਜਾਂਚ ਦੇ ਹੁਕਮਾਂ ਨੇ ਖੜ੍ਹੇ ਕੀਤੇ ਸਵਾਲ ਜੂਨੀਅਰ ਅਧਿਕਾਰੀ ਵਲੋਂ ਸੀਨੀਅ... ਅਗਲੀ ਖ਼ਬਰ ਮੇਲਾ ਵਿਆਸ ਪੂਜਾ ਮਹਾਂਉਤਸਵ ਬ੍ਰਹਮ ਭੋਜ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।