ਫਿਰੋਜ਼ਪੁਰ,30 ਜੁਲਾਈ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਦੀਆਂ ਸੰਗਤਾਂ ਲਈ 2 ਅਗਸਤ ਦਿਨ ਐਤਵਾਰ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਫਰੀ ਬੱਸ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਿਹਾ ਹੈ। ਇਹ ਯਾਤਰਾ ਵਿਚ ਸ਼ਾਮਲ ਹੋਣ ਲਈ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।ਪ੍ਰਬੰਧਕਾਂ ਵਲੋਂ ਜਾਰੀ ਜਾਣਕਾਰੀ ਅਨੁਸਾਰ ਫਰੀ ਬੱਸ ਯਾਤਰਾ ਗੁਰਦੁਆਰਾ ਰਾਮ ਲਾਲ ਜੀ ਤੋਂ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਕਸੂਰੀ ਗੇਟ, ਅੰਮ੍ਰਿਤਸਰੀ ਗੇਟ, ਬਾਂਸੀ ਗੇਟ ਅਤੇ ਮੱਖੂ ਗੇਟ ਤੋਂ ਸੰਗਤ ਨੂੰ ਨਾਲ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਾਪਸੀ ਦਾ ਸਮਾਂ ਸ਼ਾਮ 4:30 ਵਜੇ ਨਿਰਧਾਰਤ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਯਾਤਰਾ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਪਹਿਲਾਂ ਆਪਣੀ ਸੀਟ ਬੁੱਕ ਕਰਵਾਉਣ ਲਈ ਕੁਲਵੰਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਪ੍ਰਬੰਧਕਾਂ ਨੇ ਕਿਹਾ ਹੈ ਕਿ ਜੇ ਕੋਈ ਵਿਅਕਤੀ ਫਰੀ ਬੱਸ ਯਾਤਰਾ ਦੇ ਨਾਂ ਤੇ ਪਰਚੀ ਕੱਟਦਾ ਹੈ ਜਾਂ ਪੈਸੇ ਮੰਗਦਾ ਹੈ ਤਾਂ ਸਾਡੇ ਨਾਲ ਸੰਪਰਕ ਕਰੋ ।