02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀ

ਅਜੀਤ ਡੈਸਕ 01-08-2026
ਮੁੱਦਕੀ, 31 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਲਈ ਸ਼ੁਰੂ ਕੀਤੀ ਗਈ ਕੰਮ ਛੋੜ ਹੜਤਾਲ ਦੇ 24ਵੇਂ ਦਿਨ ਵੀ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਬਰਨਾਲਾ ’ਚ ਹੋਏ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਬਰਨਾਲਾ ਲਾਠੀਚਾਰਜ ’ਚ ਜ਼ਖ਼ਮੀਆਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਮੁੱਦਕੀ ਦੇ ਪ੍ਰਧਾਨ ਦੀਪ ਕੁਮਾਰ ਨੇ ਪੰਜਾਬ ਬੰਦ ’ਚ ਸਾਥ ਦੇਣ ਵਾਲੇ ਦੁਕਾਨਦਾਰਾਂ, ਸਥਾਨਕ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ, ਸਤਪਾਲ, ਗੋਗੀ ਰਾਣੀ, ਪ੍ਰੀਤੀ, ਬੀਨਾ ਰਾਣੀ, ਕਿਰਨ, ਸਿਮਰਨ, ਰਾਜੇਸ਼, ਰਾਹੁਲ ਕੁਮਾਰ, ਵਿੱਕੀ, ਸਾਜਨ, ਮੀਰਾ ਦੀਪਕ, ਜਸਕਰਨ ਸਿੰਘ, ਸੁਨੀਲ, ਸੁਰੇਸ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 4 ਮਹੀਨਿਆਂ ’ਚ ਵਾਰ-ਵਾਰ ਠੀਕ ਕਰਵਾਉਣ ਦੇ ਬਾਵਜੂਦ ਖ਼ਰਾਬ ਹੋਇਆ ਗੋਬਿੰਦ ਨਗਰੀ ਦਾ ਵਾਟਰ ਪੰਪ ਅਗਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਜਾਰੀ ਹੜਤਾਲ 25ਵੇਂ ਦਿਨ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।