02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਫਿਰੋਜ਼ਪੁਰ ਪੁੱਜੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫੈੱਡਰੇਸ਼ਨ ਗਰੇਵਾਲ ਅਤੇ ਸਿੱਖ ਜਥੇਬੰਦੀਆਂ ਵਲੋਂ ਜੈਕਾਰਿਆਂ ਨਾਲ ਭਰਵਾਂ ਸਵਾਗਤ

ਅਜੀਤ ਡੈਸਕ 01-08-2026
ਫ਼ਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਫਿਰੋਜ਼ਪੁਰ ਸ਼ਹਿਰ ਪਹੁੰਚਣ ’ਤੇ ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਸਿੱਖ ਸਟੂਡੈਂਟਸ ਫੈੱਡਰੇਸ਼ਨ ਗਰੇਵਾਲ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਧਾਰਮਿਕ ਜੈਕਾਰਿਆਂ ਅਤੇ ਗੁਰੂ ਦੀ ਬਾਣੀ ਦੇ ਕੀਰਤਨ ਨਾਲ ਸਮੁੱਚਾ ਮਾਹੌਲ ਗੁਰਮਈ ਰੰਗ ’ਚ ਰੰਗਿਆ ਨਜ਼ਰ ਆਇਆ। ਇਸ ਦੌਰਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਆਗੂਆਂ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਸਾਹਿਬ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਹੈ, ਜੋ ਰੂਹਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੁੰਦਰ ਸੁਮੇਲ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਸਿਧਾਂਤਾਂ ਨਾਲ ਜੁੜਨ ਦੀ ਲੋੜ ਹੈ। ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਮਾਰਚ ਦਾ ਸਵਾਗਤ ਕਰਦਿਆਂ ਇਸ ਨੂੰ ਸਿੱਖ ਕੌਮ ਵਿਚ ਜਾਗਰੂਕਤਾ ਅਤੇ ਏਕਤਾ ਦਾ ਪ੍ਰਤੀਕ ਕਰਾਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਕੌਮੀ ਆਗੂ ਪਰਮਜੀਤ ਸਿੰਘ ਕਲਸੀ ਮੈਂਬਰ ਜਨਰਲ ਕੌਂਸਲ, ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀ.ਸੀ ਵਿੰਗ, ਅਰਸ਼ਦੀਪ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਕਲਸੀ ਪ੍ਰਧਾਨ ਧੰਨ ਧੰਨ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਜਸਵਿੰਦਰ ਸਿੰਘ ਬਮਰਾਹ ਸਕੱਤਰ, ਲਖਵਿੰਦਰ ਸਿੰਘ ਬਮਰਾਹ, ਹਰਭਜਨ ਸਿੰਘ, ਭਗਵਾਨ ਸਿੰਘ ਦੜਿਆਲਾ, ਜਰਨੈਲ ਸਿੰਘ ਗਾਬੜੀਆ, ਸੁਖਮਿੰਦਰ ਸਿੰਘ ਜੱਬਲ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ, ਨੌਜਵਾਨ, ਬੀਬੀਆਂ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਰਹੇ, ਜਿਨ੍ਹਾਂ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਸਫਲਤਾ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਅਗਲੀ ਖ਼ਬਰ 4 ਮਹੀਨਿਆਂ ’ਚ ਵਾਰ-ਵਾਰ ਠੀਕ ਕਰਵਾਉਣ ਦੇ ਬਾਵਜੂਦ ਖ਼ਰਾਬ ਹੋਇਆ ਗੋਬਿੰਦ ਨਗਰੀ ਦਾ ਵਾਟਰ ਪੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।