02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬ ਭਰ ’ਚ ਸੰਘਰਸ਼ ਕਰਦੇ ਕੰਪਿਊਟਰ ਅਧਿਆਪਕ ਆਗੂ ਘਰਾਂ ’ਚ ਨਜ਼ਰਬੰਦ ਕਰਨਾ ਘਟੀਆ ਵਰਤਾਰਾ -ਅਧਿਆਪਕ ਜਥੇਬੰਦੀਆਂ

ਅਜੀਤ ਡੈਸਕ 01-08-2026
ਫ਼ਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਵਿਚ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਦੇ ਆਗੂਆਂ ਨੂੰ ਕਥਿਤ ਤੌਰ ’ਤੇ ਘਰਾਂ ਵਿਚ ਨਜ਼ਰਬੰਦ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਣਕਾਰੀ ਅਨੁਸਾਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੁਨਾਮ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਯੂਨੀਅਨ ਦਾ ਦੋਸ਼ ਹੈ ਕਿ ਇਸ ਪ੍ਰਦਰਸ਼ਨ ਨੂੰ ਰੋਕਣ ਦੇ ਮੰਤਵ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤੜਕੇ ਹੀ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਫ਼ਿਰੋਜ਼ਪੁਰ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਹਰਜੀਤ ਸਿੰਘ ਸੰਧੂ, ਪਟਿਆਲਾ ਵਿਖੇ ਸੂਬਾਈ ਆਗੂ ਪਰਮਵੀਰ ਸਿੰਘ ਅਤੇ ਬਠਿੰਡਾ ਵਿਖੇ ਸੂਬਾ ਆਗੂ ਜੋਨੀ ਗਰਗ ਸਮੇਤ ਕਈ ਹੋਰ ਆਗੂਆਂ ਨੂੰ ਕਥਿਤ ਤੌਰ ’ਤੇ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਨਾ ਹੋ ਸਕਣ। ਇਸ ਘਟਨਾ ਤੋਂ ਬਾਅਦ ਪੰਜਾਬ ਭਰ ਦੇ ਅਧਿਆਪਕ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਜਾਰੀ ਸਾਂਝੇ ਬਿਆਨ ਵਿਚ ਅਧਿਆਪਕ ਆਗੂ ਸੁਖਜਿੰਦਰ ਸਿੰਘ ਖ਼ਾਨਪੁਰ, ਮਲਕੀਤ ਸਿੰਘ ਹਰਾਜ, ਹਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮਾ, ਬਲਰਾਮ ਸ਼ਰਮਾ, ਜਗਸੀਰ ਸਿੰਘ ਗਿੱਲ, ਹਰਦੀਪ ਸਿੰਘ ਤੂਰ, ਸਰਬਜੀਤ ਸਿੰਘ ਭਾਵੜਾ, ਲਖਵਿੰਦਰ ਸਿੰਘ ਸਿਮਕ ਅਤੇ ਸ਼ਲਿੰਦਰ ਕੰਬੋਜ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਪੂਰੇ ਲਾਭਾਂ ਸਮੇਤ ਮਰਜਿੰਗ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ।
ਪਿਛਲੀ ਖ਼ਬਰ ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਦੀ ਮੀਟਿੰਗ ਅਗਲੀ ਖ਼ਬਰ ਕਿਸਾਨ ਯੂਨੀਅਨ ਮਝੈਲ ਵਲੋਂ 5 ਦੇ ਧਰਨੇ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।