02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਦੀ ਮੀਟਿੰਗ

ਅਜੀਤ ਡੈਸਕ 01-08-2026
ਜ਼ੀਰਾ, 31 ਜੁਲਾਈ (ਹਰਜੀਤ ਸਿੰਘ ਗਿੱਲ)-ਇੰਪਲਾਈਜ਼ ਵੈੱਲਫ਼ੇਅਰ ਫੈੱਡਰੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਮੰਡਲ ਜ਼ੀਰਾ ਵਿਖੇ ਹੋਈ। ਇਸ ਦੌਰਾਨ ਬਿਜਲੀ ਬੋਰਡ ਪਾਵਰਕਾਮ ਵਲੋਂ ਆ ਰਹੀਆਂ ਮੁਸ਼ਕਿਲਾਂ ਬਾਰੇ ਅਤੇ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਪਿਛਲੇ ਦਿਨੀਂ ਜੰਤਰ ਮੰਤਰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਏ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਇਸ ਸਬੰਧ ਵਿਚ ਹੀ ਅੱਜ 30 ਜੁਲਾਈ ਨੂੰ ਸਫਾਈ ਸੇਵਕਾਂ ਵਲੋਂ ਸੂਬਾ ਪੱਧਰੀ ਹੜਤਾਲ ਦੌਰਾਨ ਜੀਰਾ ਵਿਖੇ ਪੂਰਨ ਤੌਰ ’ਤੇ ਸ਼ਮੂਲੀਅਤ ਕੀਤੀ ਗਈ ਹੈ। ਇਸ ਦੌਰਾਨ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਜੀਰਾ ਤੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਦੇ ਸਰਕਲ ਪ੍ਰਧਾਨ ਤਰਸੇਮ ਸਿੰਘ, ਪੰਜਾਬ ਵੈਲਫ਼ੇਅਰ ਫੈਡਰੇਸ਼ਨ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ, ਫਿਰੋਜ਼ਪੁਰ ਦੇ ਸਰਕਲ ਸਕੱਤਰ ਬਲਬੀਰ ਸਿੰਘ ਅਤੇ ਫਿਰੋਜ਼ਪੁਰ ਸ਼ਹਿਰੀ ਦੇ ਮੰਡਲ ਸਕੱਤਰ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਪੌਦੇ ਲਗਾਓ–ਵਾਤਾਵਰਨ ਬਚਾਓ’ ਮੁਹਿੰਮ ਤਹਿਤ ਛਾਂਦਾਰ ਬੂਟੇ ਲਗਾਏਗੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਅਗਲੀ ਖ਼ਬਰ ਪੰਜਾਬ ਭਰ ’ਚ ਸੰਘਰਸ਼ ਕਰਦੇ ਕੰਪਿਊਟਰ ਅਧਿਆਪਕ ਆਗੂ ਘਰਾਂ ’ਚ ਨਜ਼ਰਬੰਦ ਕਰਨਾ ਘਟੀਆ ਵਰਤਾਰਾ -ਅਧਿਆਪਕ ਜਥੇਬੰਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।