02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬਾਬਾ ਪੰਛੀ ਸ਼ਾਹ ਦੀ ਯਾਦ ’ਚ ਸੋਢੀ ਨਗਰ ਵਿਖੇ ਸਾਲਾਨਾ ਮੇਲਾ ਕਰਵਾਇਆ

ਅਜੀਤ ਡੈਸਕ 01-08-2026
ਕੁੱਲਗੜ੍ਹੀ, 31 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖ਼ੁਰਦ ਦੇ ਪਿੰਡ ਸੋਢੀ ਨਗਰ ਵਿਖੇ ਪੀਰ ਬਾਬਾ ਪੰਛੀ ਸ਼ਾਹ ਦੀ ਯਾਦ ਵਿਚ ਸਾਲਾਨਾ ਮੇਲਾ ਕਰਵਾਇਆ ਗਿਆ। ਮੇਲੇ ਵਿਚ ਪ੍ਰਸਿੱਧ ਪੰਜਾਬੀ ਗਾਇਕ ਆਤਮਾ ਬੁੱਢੇ ਵਾਲਾ ਨੇ ਆਪਣੇ ਗੀਤਾਂ ਨਾਲ ਹਾਜ਼ਰ ਸੰਗਤਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਸ਼ਿਰਕਤ ਕੀਤੀ। ਵਿਧਾਇਕ ਦਹੀਯਾ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪਿੰਡ ਦੀ ਪੰਚਾਇਤ ਨੂੰ 8 ਲੱਖ ਰੁਪਏ ਗ੍ਰਾਂਟ ਦਾ ਚੈਕ ਸੌਂਪਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸੋਢੀ ਨਗਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਪਿੰਦਰ ਪਾਲ ਸਿੰਘ ਰੋਬੀ ਸੰਧੂ ਨਿੱਜੀ ਸਕੱਤਰ ਹਲਕਾ ਵਿਧਾਇਕ, ਮਨਜੀਤ ਕੌਰ ਸਰਪੰਚ, ਕਰਨੈਲ ਸਿੰਘ ਜੌਹਲ, ਰਣਜੀਤ ਸਿੰਘ ਜੌਹਲ ਯੂਥ ਆਗੂ, ਮਨਦੀਪ ਸਿੰਘ ਪਿਆਰੇਆਣਾ, ਸੁਰਜੀਤ ਸਿੰਘ, ਗੁਰਸੇਵਕ ਸਿੰਘ, ਭੂਪਿੰਦਰ ਸਿੰਘ, ਮਨਜੀਤ ਸਿੰਘ, ਰਮੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਐਸ.ਆਈ.ਆਰ.-2026 ਤਹਿਤ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਮੁਕੰਮਲ ਹੋਣ ’ਤੇ ਵਧੀਕ ਡਿਪਟੀ ਕਮ... ਅਗਲੀ ਖ਼ਬਰ ‘ਪੌਦੇ ਲਗਾਓ–ਵਾਤਾਵਰਨ ਬਚਾਓ’ ਮੁਹਿੰਮ ਤਹਿਤ ਛਾਂਦਾਰ ਬੂਟੇ ਲਗਾਏਗੀ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।