02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਨ.ਐੱਸ.ਕਿਯੂ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ਼ ਕੀਤਾ ਜਾਵੇ-ਮਹਿਤਾਬ ਸਿੰਘ, ਬਲਜੀਤ ਸਿੰਘ

ਮੁੱਦਕੀ, 1 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿਛਲੇ 12 ਸਾਲਾਂ ਤੋਂ ਸਿੱਖਿਆ ਵਿਭਾਗ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿੱਤਾ ਮੁਖੀ ਕੋਰਸਾਂ ਦੇ ਅਧਿਆਪਕਾਂ ਵਜੋਂ ਸੇਵਾਵਾਂ ਨਿਭਾਅ ਰਹੇ ਐਨ. ਐੱਸ.

ਅਜੀਤ ਡੈਸਕ 02-08-2026
ਮੁੱਦਕੀ, 1 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪਿਛਲੇ 12 ਸਾਲਾਂ ਤੋਂ ਸਿੱਖਿਆ ਵਿਭਾਗ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿੱਤਾ ਮੁਖੀ ਕੋਰਸਾਂ ਦੇ ਅਧਿਆਪਕਾਂ ਵਜੋਂ ਸੇਵਾਵਾਂ ਨਿਭਾਅ ਰਹੇ ਐਨ.ਐੱਸ.ਕਿਯੂ.ਐਫ. ਅਧਿਆਪਕਾਂ ’ਚ ਰੈਗੂਲਰ ਨਾ ਕਰਨ ਕਾਰਨ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਜ਼ਿਲ੍ਹਾ ਆਗੂ ਮਹਿਤਾਬ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਨਾ ਤਾਂ ਪਿਛਲੀਆਂ ਸਰਕਾਰਾਂ ਅਕਾਲੀ ਅਤੇ ਕਾਂਗਰਸ ਵਲੋਂ ਉਨ੍ਹਾਂ ਨੂੰ ਰੈਗੂਲਰ ਕੀਤਾ ਗਿਆ ਅਤੇ ਨਾ ਹੀ ਹੁਣ ਮਾਨ ਸਰਕਾਰ ਵਲੋਂ ਰੈਗੂਲਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੌਜੂਦਾ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ 2022 ਵਿਚ ਇਸ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਾਢੇ ਚਾਰ ਸਾਲ ਬੀਤਣ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਐਨ.ਐੱਸ.ਕਿਯੂ.ਐਫ. ਅਧਿਆਪਕਾਂ ਵਲੋਂ 31 ਜੁਲਾਈ ਨੂੰ ਕੀਤੀ ਸੂਬਾ ਪੱਧਰੀ ਰੈਲੀ ’ਤੇ ਹੋਏ ਲਾਠੀਚਾਰਜ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਐਨ.ਐੱਸ.ਕਿਯੂ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ।
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਬੰਧਕਾਂ ਨੂੰ ਸਦਮਾ, ਬਲਵਿੰਦਰ ਕੌਰ ਦਾ ਦਿਹਾਂਤ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ 3 ਤੋਂ 10 ਅਗਸਤ ਤੱਕ ਮਨਾਇਆ ਜਾਵੇਗਾ ‘ਕੁਦਰਤ ਸੰਭਾਲ ਸਪਤਾਹ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।