02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਹੜਤਾਲ 25ਵੇਂ ਦਿਨ ਵੀ ਜਾਰੀ

ਮੁੱਦਕੀ, 1 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ’ਤੇ ਲਗਾਤਾਰ ਮੁੱਦਕੀ ਦੇ ਸਫ਼ਾਈ ਕਾਮਿਆਂ ਦੀ ਹੜਤਾਲ 25ਵੇਂ ਦਿਨ ’ਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 02-08-2026
ਮੁੱਦਕੀ, 1 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ’ਤੇ ਲਗਾਤਾਰ ਮੁੱਦਕੀ ਦੇ ਸਫ਼ਾਈ ਕਾਮਿਆਂ ਦੀ ਹੜਤਾਲ 25ਵੇਂ ਦਿਨ ’ਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਕਾਰਨ ਮੁੱਦਕੀ ਦੇ ਵੱਖ-ਵੱਖ ਬਜ਼ਾਰਾਂ ਅਤੇ ਗਲੀਆਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਬਰਸਾਤੀ ਮੌਸਮ ਵਿਚ ਇਹ ਕੂੜੇ ਦੇ ਢੇਰ ਬਿਮਾਰੀਆਂ ਫੈਲਣ ਦਾ ਵੱਡਾ ਕਾਰਨ ਬਣ ਸਕਦੇ ਹਨ, ਜਿਸ ਨੂੰ ਲੈ ਕੇ ਸਥਾਨਕ ਲੋਕਾਂ ਵਿਚ ਵੀ ਚਿੰਤਾ ਪਾਈ ਜਾ ਰਹੀ ਹੈ। ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਨਾਲ ਜਲਦ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਤੋਂ ਸੁਚਾਰੂ ਢੰਗ ਨਾਲ ਚੱਲ ਸਕੇ।
ਪਿਛਲੀ ਖ਼ਬਰ ਸਾਲਾਨਾ ਗੁਰਮਤਿ ਸਮਾਗਮ ਪਿੰਡ ਰਾਮਪੁਰਾ ਦਾ ਪੋਸਟਰ ਜਾਰੀ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਬੰਧਕਾਂ ਨੂੰ ਸਦਮਾ, ਬਲਵਿੰਦਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।