ਸਾਲਾਨਾ ਗੁਰਮਤਿ ਸਮਾਗਮ ਪਿੰਡ ਰਾਮਪੁਰਾ ਦਾ ਪੋਸਟਰ ਜਾਰੀ
ਮੱਲਾਂਵਾਲਾ, 1 ਅਗਸਤ (ਬਲਬੀਰ ਸਿੰਘ ਜੋਸਨ)-ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਰਾਮਪੁਰ ਵਿਖੇ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 10, 11 ਅਤੇ 12 ਅਗਸਤ ਨੂੰ ਕਰਵਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਮਨਦੀਪ ਸਿੰਘ ਨੇ ਦੱਸਿਆ ਕਿ 10 ਅਗਸਤ ਨੂੰ ਸਵੇਰੇ ਅਖੰਡ ਪਾਠ ਆਰੰਭ ਕਰਵਾਏ ਜਾਣ ਉਪਰੰਤ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਬਲਵਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਜ਼ਾਮਨੀ ਸਾਹਿਬ ਵਾਲੇ ਹਾਜ਼ਰੀ ਭਰਨਗੇ।
ਮੱਲਾਂਵਾਲਾ, 1 ਅਗਸਤ (ਬਲਬੀਰ ਸਿੰਘ ਜੋਸਨ)-ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਰਾਮਪੁਰ ਵਿਖੇ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 10, 11 ਅਤੇ 12 ਅਗਸਤ ਨੂੰ ਕਰਵਾਇਆ ਜਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਮਨਦੀਪ ਸਿੰਘ ਨੇ ਦੱਸਿਆ ਕਿ 10 ਅਗਸਤ ਨੂੰ ਸਵੇਰੇ ਅਖੰਡ ਪਾਠ ਆਰੰਭ ਕਰਵਾਏ ਜਾਣ ਉਪਰੰਤ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਬਲਵਿੰਦਰ ਸਿੰਘ ਕਥਾਵਾਚਕ ਗੁਰਦੁਆਰਾ ਜ਼ਾਮਨੀ ਸਾਹਿਬ ਵਾਲੇ ਹਾਜ਼ਰੀ ਭਰਨਗੇ। 11 ਅਗਸਤ ਨੂੰ ਸ਼ਾਮ ਦੇ ਦੀਵਾਨਾ ਵਿਚ ਭਾਈ ਗੁਰਪ੍ਰੀਤ ਸਿੰਘ ਫਿਰੋਜ਼ਪੁਰ ਵਾਲੇ ਕੀਰਤਨ ਜੱਥਾ, ਭਾਈ ਰਵਿੰਦਰ ਸਿੰਘ ਜੌਨੀ ਤਖਨਵਾਦ ਵਾਲੇ ਹਾਜ਼ਰੀਆਂ ਭਰਨਗੇ । 12 ਅਗਸਤ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਇੰਦਰਜੀਤ ਸਿੰਘ ਨਦਰਿ ਲੁਧਿਆਣੇ ਵਾਲੇ ਰਾਗੀ ਜੱਥਾ, ਭਾਈ ਜਸਵਿੰਦਰ ਸਿੰਘ ਸੋਢੀ ਨਗਰ ਵਾਲੇ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਢਾਡੀ ਜੱਥਾ, ਗਿਆਨੀ ਸੁਖਬੀਰ ਸਿੰਘ ਕਵੀਸ਼ਰ ਜੱਥਾ, ਭਾਈ ਹਰਦੀਪ ਸਿੰਘ ਮਾਨੋਚਾਹਲ ਢਾਡੀ ਜੱਥਾ ਆਦਿ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਦੀਵਾਨਾ ਉਪਰੰਤ ਸ਼ਾਮ ਨੂੰ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਰਮਦਾਸ ਮਾਝਾ ਅਤੇ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਭਾਲਾ ਵਿਚਾਲੇ ਕਬੱਡੀ ਦੇ ਸ਼ਾਨਦਾਰ ਮੈਚ ਕਰਵਾਏ ਜਾਣਗੇ।