02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜ਼ੀਰਾ,1 ਅਗਸਤ (ਰਜਨੀਸ਼ ਕਥੂਰੀਆ)-ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਕੇ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੁਖਦੇਵ ਬਿੱਟੂ ਵਿੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਅਤੇ ਸਰਪ੍ਰਸਤ ਜ਼ੀਰਾ ਵਿਕਾਸ ਪ੍ਰੀਸ਼ਦ, ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ, ਜਗਦੇਵ ਸ਼ਰਮਾ ਜਨਰਲ ਸਕੱਤਰ ਆਦਿ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 02-08-2026
ਜ਼ੀਰਾ,1 ਅਗਸਤ (ਰਜਨੀਸ਼ ਕਥੂਰੀਆ)-ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਕੇ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੁਖਦੇਵ ਬਿੱਟੂ ਵਿੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਅਤੇ ਸਰਪ੍ਰਸਤ ਜ਼ੀਰਾ ਵਿਕਾਸ ਪ੍ਰੀਸ਼ਦ, ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ, ਜਗਦੇਵ ਸ਼ਰਮਾ ਜਨਰਲ ਸਕੱਤਰ ਆਦਿ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਸੁਖਦੇਵ ਬਿੱਟੂ ਵਿੱਜ ਅਤੇ ਚਰਨਪ੍ਰੀਤ ਸਿੰਘ ਸੋਨੂੰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਅਣਖ ਅਤੇ ਗੈਰਤ ਦਾ ਪ੍ਰਤੀਕ ਹਨ ਜਿਨ੍ਹਾਂ ਨੇ ਜਲਿਆਂ ਵਾਲੇ ਬਾਗ ਦੇ ਸਾਕੇ ਦਾ ਲੰਡਨ ਦੇ ਕੈਕਸਟਨ ਹਾਲ ਵਿਚ ਜਾ ਕੇ 21 ਸਾਲ ਬਾਅਦ ਜਨਰਲ ਅਡਵਾਇਰ ਨੂੰ ਮਾਰ ਕੇ ਬਦਲਾ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦੇਸ਼ ਦੇ ਨੌਜਵਾਨਾਂ ਲਈ ਇਕ ਪ੍ਰੇਰਨਾ ਸਰੋਤ ਹੈ। ਇਸ ਮੌਕੇ ’ਤੇ ਸ਼ਰਧਾਂਜਲੀ ਦੇਣ ਵਾਲਿਆਂ ਵਿਚ ਰਮੇਸ਼ ਚੰਦਰ ਫਾਰਮਾਸਿਸਟ, ਡਾ.ਸੁਖਮੀਤ ਫਿਜੀਓਥਰੈਪਿਸਟ, ਰਜੇਸ਼ ਕੁਮਾਰ ਲੱਕੀ, ਸਤੀਸ਼ ਕੁਮਾਰ ਜੁਨੇਜਾ, ਸੋਮ ਪ੍ਰਕਾਸ਼ ਬਜਾਜ, ਸੁਖਵਿੰਦਰ ਕੰਡਾ, ਰਿਪਨ ਅਰੋੜਾ ਸਲਾਹਕਾਰ, ਨਰਿੰਦਰ ਕੁਮਾਰ ਨਾਰੰਗ, ਅਨਿਲ ਕੁਮਾਰ ਕੁੱਕੜ, ਜਨਕ ਰਾਜ ਗੌਤਮ ਅਤੇ ਮਮਤਾ ਰਾਣੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਲੋਕਾਂ ਦਾ ਭਾਜਪਾ ਪ੍ਰਤੀ ਵਧਿਆ ਭਰੋਸਾ... ਅਗਲੀ ਖ਼ਬਰ ਸਾਲਾਨਾ ਗੁਰਮਤਿ ਸਮਾਗਮ ਪਿੰਡ ਰਾਮਪੁਰਾ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।