02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਐਲ.ਏ.ਡੀ.ਸੀ. ਮਸਲੇ ਨੂੰ ਲੈ ਕੇ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ

ਗੁਰੂਹਰਸਹਾਏ, 1 ਅਗਸਤ (ਕਪਿਲ ਕੰਧਾਰੀ)-ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਐਲ. ਏ.

ਅਜੀਤ ਡੈਸਕ 02-08-2026
ਗੁਰੂਹਰਸਹਾਏ, 1 ਅਗਸਤ (ਕਪਿਲ ਕੰਧਾਰੀ)-ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨਾਲ ਸੰਬੰਧਤ ਮਸਲੇ ਦੇ ਹੱਲ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵੀਰਵਾਰ ਨੂੰ ਤੀਜੇ ਦਿਨ ਵੀ ਸ਼ਾਂਤੀਪੂਰਵਕ ਜਾਰੀ ਰਹੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਸੰਧੂ ਅਤੇ ਸਕੱਤਰ ਐਡਵੋਕੇਟ ਬੇਅੰਤ ਸਿੰਘ ਸੰਧੂ ਦੀ ਅਗਵਾਈ ਹੇਠ ਚੱਲ ਰਹੇ, ਇਸ ਸੰਘਰਸ਼ ਤਹਿਤ ਬਾਰ ਦੇ ਸਾਬਕਾ ਸਕੱਤਰ ਐਡਵੋਕੇਟ ਗੌਰਵ ਮੋਂਗਾ ਅਤੇ ਐਡਵੋਕੇਟ ਸੁਨੀਲ ਕੁਮਾਰ ਕੰਬੋਜ (ਮੰਡੀਵਾਲ) ਨੂੰ ਫੁੱਲਾਂ ਦੀਆਂ ਮਾਲਾਵਾਂ ਪਹਿਨਾ ਕੇ ਭੁੱਖ ਹੜਤਾਲ ’ਤੇ ਬਿਠਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਵਕੀਲ ਭਾਈਚਾਰਾ ਹਾਜ਼ਰ ਰਿਹਾ ਅਤੇ ਉਨ੍ਹਾਂ ਨੇ ਸੰਘਰਸ਼ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ। ਇਸ ਮੌਕੇ ਪ੍ਰਧਾਨ ਐਡਵੋਕੇਟ ਜਗਮੀਤ ਸਿੰਘ ਸੰਧੂ ਅਤੇ ਸਕੱਤਰ ਐਡਵੋਕੇਟ ਬੇਅੰਤ ਸਿੰਘ ਸੰਧੂ ਨੇ ਕਿਹਾ ਕਿ ਐਲ.ਏ.ਡੀ.ਸੀ. ਨਾਲ ਸਬੰਧਤ ਮਸਲੇ ਨੂੰ ਲੈ ਕੇ ਬਾਰ ਐਸੋਸੀਏਸ਼ਨ ਵਲੋਂ ਕਈ ਵਾਰ ਸੰਬੰਧਿਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵਕੀਲ ਭਾਈਚਾਰੇ ਦੇ ਹੱਕਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਨਿਰਪੱਖ ਕਾਨੂੰਨੀ ਸਹਾਇਤਾ ਮਿਲਣ ਦੇ ਉਦੇਸ਼ ਨਾਲ ਇਹ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਜਲਦ ਹੀ ਇਸ ਮਸਲੇ ਦਾ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਬਾਰ ਐਸੋਸੀਏਸ਼ਨ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਐਲ.ਏ.ਡੀ.ਸੀ. ਨਾਲ ਜੁੜੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭੁੱਖ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਭੁੱਖ ਹੜਤਾਲ ਦੌਰਾਨ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਏਕਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਅਤੇ ਨਿਆਂ ਦੀ ਲੜਾਈ ਨੂੰ ਸ਼ਾਂਤੀਪੂਰਵਕ ਅਤੇ ਲੋਕਤੰਤਰੀ ਢੰਗ ਨਾਲ ਅੰਤ ਤੱਕ ਜਾਰੀ ਰੱਖਣਗੇ।
ਪਿਛਲੀ ਖ਼ਬਰ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਅਮਨਦੀਪ ਹਸਪਤਾਲ ਦੀ ਵੱਡੀ ਪਹਿਲ ਅਗਲੀ ਖ਼ਬਰ ਪੰਜਾਬ ’ਚ ਲੋਕਾਂ ਦਾ ਭਾਜਪਾ ਪ੍ਰਤੀ ਵਧਿਆ ਭਰੋਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।