02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

7 ਦੀ ਚੰਡੀਗੜ੍ਹ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਜਥੇਬੰਦੀਆਂ ਨੇ ਵਿੱਢੀ ਤਿਆਰੀ

ਫ਼ਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਬੰਧ ਵਿਚ ਪਰਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕਰਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਅਜੀਤ ਡੈਸਕ 02-08-2026
ਫ਼ਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸੇ ਸਬੰਧ ਵਿਚ ਪਰਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕਰਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸੇ ਕਰਕੇ ਵੱਡੀ ਗਿਣਤੀ ਵਿਚ ਮੁਲਾਜ਼ਮ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਅਨੁਸਾਰ 5 ਅਤੇ 6 ਅਗਸਤ ਨੂੰ ਦੋ ਘੰਟੇ ਕੰਮ ਬੰਦ ਕਰਕੇ ਜ਼ਿਲ੍ਹਾ ਪੱਧਰ ’ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ, ਜਦਕਿ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਂਝੇ ਫ਼ਰੰਟ ਨਾਲ ਜੁੜੀਆਂ ਸਮੂਹ ਜਥੇਬੰਦੀਆਂ ਨੂੰ ਵੀ ਇਨ੍ਹਾਂ ਰੋਸ ਪ੍ਰੋਗਰਾਮਾਂ ਅਤੇ ਮਹਾਂ ਰੈਲੀ ਵਿਚ ਪੂਰੀ ਤਾਕਤ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਸੇਵਾ ਭਾਰਤੀ ਨੇ ਸਰਕਾਰੀ ਹਸਪਤਾਲ ਦੇ ਵਿਹੜੇ ’ਚ ਲਗਾਏ ਬੂਟੇ ਅਗਲੀ ਖ਼ਬਰ ਵਿਧਾਇਕ ਦਹੀਯਾ ਵਲੋਂ ਲੋਕ ਮਿਲਣੀ ਦੌਰਾਨ 3 ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੇ 19 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।