02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਮਾਰਟ ਲਾਇਬ੍ਰੇਰੀ ਦਾ ਉਦਘਾਟਨ

ਰਾਮਾਂ ਮੰਡੀ, 1 ਅਗਸਤ (ਤਰਸੇਮ ਸਿੰਗਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਗ੍ਰਾਮ ਪੰਚਾਇਤ ਵਲੋਂ ਨਵੀਂ ਤਿਆਰ ਕੀਤੀ ਗਈ ਸਮਾਰਟ ਲਾਇਬ੍ਰੇਰੀ ਦਾ ਉਦਘਾਟਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ, ਹਲਕਾ ਵਿਧਾਇਕਾ ਵਲੋਂ ਕੀਤਾ ਗਿਆ।

ਸਮਾਰਟ ਲਾਇਬ੍ਰੇਰੀ ਦਾ ਉਦਘਾਟਨ ਕਰਦੇ ਹੋਏ ਪ੍ਰੋ. ਬਲਜਿੰਦਰ ਕੌਰ ਅਤੇ ਗ੍ਰਾਮ ਪੰਚਾਇਤ। ਤਸਵੀਰ: ਸਿੰਗਲਾ 02-08-2026
ਰਾਮਾਂ ਮੰਡੀ, 1 ਅਗਸਤ (ਤਰਸੇਮ ਸਿੰਗਲਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਗ੍ਰਾਮ ਪੰਚਾਇਤ ਵਲੋਂ ਨਵੀਂ ਤਿਆਰ ਕੀਤੀ ਗਈ ਸਮਾਰਟ ਲਾਇਬ੍ਰੇਰੀ ਦਾ ਉਦਘਾਟਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ, ਹਲਕਾ ਵਿਧਾਇਕਾ ਵਲੋਂ ਕੀਤਾ ਗਿਆ। ਸਮਾਗਮ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਪ੍ਰੋਫੈਸਰ ਬਲਜਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਬੋਧਨ ਕਰਦਿਆਂ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇ ਰਹੀ ਹੈ। ਸਮਾਰਟ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਹਤਰ ਮਾਹੌਲ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਗੀਆਂ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਚਾਇਤਾਂ ਦੇ ਆਪਸੀ ਸਹਿਯੋਗ ਨਾਲ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਸੰਭਵ ਹੈ ਅਤੇ ਬੰਗੀ ਨਿਹਾਲ ਸਿੰਘ ਦੀ ਪੰਚਾਇਤ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਯੋਗਦਾਨ ਪਾ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ ਸਰਪੰਚ, ਸੁਖਜਿੰਦਰ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਨਛੱਤਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਗੁਰਮੀਤ ਕੌਰ ਪੰਚ, ਸੁਖਦੀਪ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਬਲਜਿੰਦਰ ਕੌਰ ਪੰਚ, ਕੌਰ ਸਿੰਘ ਨੰਬਰਦਾਰ, ਮੁਖਤਿਆਰ ਸਿੰਘ ਸੈਕਟਰੀ, ਅਮਰਜੀਤ ਸਿੰਘ ਕਾਕਾ, ਰਜਿੰਦਰ ਸਿੰਘ ਸਾਬਕਾ ਸਰਪੰਚ, ਨਾਹਰ ਸਿੰਘ, ਗੁਰਨਾਮ ਸਿੰਘ, ਸੁਖਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ‘ਆਪ’ ਵਿਧਾਇਕ ਐਡਵੋਕੇਟ ਦਹੀਯਾ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਮੈਗਾ ਸਿਹਤ ਕੈਂਪ ’ਚ 147 ਮਰੀਜ਼ਾਂ ਦੀ ਜਾਂਚ ਮੁਫ਼ਤ ਅੱਖਾਂ ਅਤੇ ਦੰਦਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।