02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ’ਚ ਤੀਆਂ ਦੇ ਮੇਲੇ ਦੀਆਂ ਰੌਣਕਾਂ

ਫ਼ਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਸਥਾਨਕ ਆਰ. ਐੱਸ.

ਅਜੀਤ ਡੈਸਕ 02-08-2026
ਫ਼ਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਸਥਾਨਕ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ਵਿਖੇ ਤੀਆਂ ਦਾ ਮੇਲਾ ਬੜੇ ਉਤਸ਼ਾਹ, ਰੌਣਕ ਅਤੇ ਰਵਾਇਤੀ ਅੰਦਾਜ਼ ਨਾਲ ਮਨਾਇਆ ਗਿਆ। ਪੀਂਘ ਦੇ ਹੁਲਾਰਿਆਂ, ਲੋਕ-ਗੀਤਾਂ ਦੀਆਂ ਸੁਰਾਂ, ਗਿੱਧੇ ਦੀ ਧਮਕ ਅਤੇ ਰੰਗ-ਬਰੰਗੇ ਪੰਜਾਬੀ ਪਹਿਰਾਵਿਆਂ ਨਾਲ ਸਮੁੱਚਾ ਸਕੂਲ ਕੰਪਲੈਕਸ ਸਾਉਣ ਦੇ ਰੰਗਾਂ ਵਿਚ ਰੰਗਿਆ ਹੋਇਆ ਨਜ਼ਰ ਆਇਆ। ਤੀਆਂ ਦੇ ਇਸ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਅਪਰਨਾ ਸਾਂਵਲਕਾ ਅਤੇ ਦੀਪੀਕਾ ਸਾਂਵਲਕਾ ਪ੍ਰਮੁੱਖ ਮੇਲਣਾਂ ਦੇ ਰੂਪ ਵਿਚ ਸ਼ਾਮਲ ਹੋਈਆਂ। ਇਸ ਮੌਕੇ ਆਰ.ਐੱਸ.ਡੀ ਕਾਲਜ ਦੀ ਪ੍ਰਿੰਸੀਪਲ ਡਾ.ਅਰਾਧਨਾ ਬਾਹਰੀ ਅਤੇ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ.ਪ੍ਰਵੀਨ ਔਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਵਿਦਿਆਰਥਣਾਂ ਦਾ ਹੌਸਲਾ ਵਧਾਇਆ। ਮੇਲੇ ਦੌਰਾਨ ਲੋਕ-ਗੀਤ, ਰੈਂਪ ਵਾਕ, ਰਵਾਇਤੀ ਪੰਜਾਬੀ ਪਹਿਰਾਵਾ ਪ੍ਰਦਰਸ਼ਨ ਅਤੇ ਮਹਿੰਦੀ ਰਚਾਉਣ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਡਾ.ਜਸਵਿੰਦਰ ਪਾਲ ਕੌਰ ਦੀ ਨਿਰਦੇਸ਼ਨਾ ਹੇਠ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਿੱਧੇ ਨੇ ਹਰ ਦਰਸ਼ਕ ਦਾ ਮਨ ਮੋਹ ਲਿਆ। ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਪਰਨਾ ਸਾਂਵਲਕਾ ਨੇ ਕਿਹਾ ਕਿ ਤੀਆਂ ਵਰਗੇ ਤਿਉਹਾਰ ਸਾਡੀ ਅਮੀਰ ਪੰਜਾਬੀ ਸਭਿਆਚਾਰਕ ਵਿਰਾਸਤ ਦੀ ਪਹਿਚਾਣ ਹਨ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਰਸਮਾਂ-ਰਿਵਾਜਾਂ ਅਤੇ ਲੋਕ-ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ.ਪ੍ਰਵੀਨ ਔਲ ਨੇ ਸਮਾਗਮ ਵਿਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਸਫਲ ਆਯੋਜਨ ਲਈ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ ਅਤੇ ਡਾਇਰੈਕਟਰ ਐੱਸ.ਪੀ.ਆਨੰਦ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਇਸ ਨੂੰ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਕਰਾਰ ਦਿੱਤਾ।
ਪਿਛਲੀ ਖ਼ਬਰ ਜ਼ੋਨਲ ਚੈੱਸ ਮੁਕਾਬਲੇ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀਆਂ ਵਿਦਿਆਰਥਣਾਂ ਅੱਵਲ ਅਗਲੀ ਖ਼ਬਰ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ‘ਆਪ’ ਵਿਧਾਇਕ ਐਡਵੋਕੇਟ ਦਹੀਯਾ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।