ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਸੰਕਲਪ ਅਭਿਆਨ ਤਹਿਤ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਿਆ
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੇਰਣਾਦਾਇਕ ਸੰਬੋਧਨ ਸੁਣਿਆ। ਇਹ ਪ੍ਰੋਗਰਾਮ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਦੀ ਸਰਪ੍ਰਸਤੀ ਅਤੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋ.
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੇਰਣਾਦਾਇਕ ਸੰਬੋਧਨ ਸੁਣਿਆ। ਇਹ ਪ੍ਰੋਗਰਾਮ ਪੰਜਾਬ ਦੇ ਰਾਜਪਾਲ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਦੀ ਸਰਪ੍ਰਸਤੀ ਅਤੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋ. (ਡਾ.) ਮੀਨਾਕਸ਼ੀ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ। ਇਸ ਵਿਚ ਪੰਜਾਬ ਭਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਦੌਰਾਨ ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਸਿਤ ਭਾਰਤ-2047 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਿੱਖਿਆ, ਨਵੀਨਤਾ, ਹੁਨਰ, ਅਨੁਸ਼ਾਸਨ ਅਤੇ ਰਾਸ਼ਟਰ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਐਨ.ਐਸ.ਐਸ., ਐਨ.ਸੀ.ਸੀ., ਸੈਂਟਰਲ ਐਸੋਸੀਏਸ਼ਨ ਅਤੇ ਉੱਨਤ ਭਾਰਤ ਅਭਿਆਨ ਨਾਲ ਜੁੜੀਆਂ ਵਿਦਿਆਰਥਣਾਂ ਨੇ ਵੀ ਭਾਗ ਲਿਆ। ਭਾਗੀਦਾਰਾਂ ਨੇ ਪ੍ਰੋਗਰਾਮ ਨੂੰ ਬੇਹੱਦ ਪ੍ਰੇਰਣਾਦਾਇਕ ਦੱਸਦਿਆਂ ਕਿਹਾ ਕਿ ਇਸ ਸੰਬੋਧਨ ਨੇ ਉਨ੍ਹਾਂ ਵਿਚ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨਵਾਂ ਉਤਸ਼ਾਹ ਪੈਦਾ ਕੀਤਾ। ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਆਨਲਾਈਨ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਕਿਹਾ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਵਿਦਿਆਰਥਣਾਂ ਵਿਚ ਦੇਸ਼-ਭਗਤੀ, ਲੀਡਰਸ਼ਿਪ, ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਵ ਸਮਾਜ ਕਾਲਜ ਹਮੇਸ਼ਾ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣ ਲਈ ਵਚਨਬੱਧ ਹੈ।