04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲਖਵਿੰਦਰ ਸਿੰਘ ਮੋਮੀ ਦੀ ਨਿਯੁਕਤੀ ਨਾਲ ਭਾਜਪਾ ਕਿਸਾਨ ਮੋਰਚਾ ਹੋਰ ਮਜ਼ਬੂਤ ਹੋਵੇਗਾ - ਬੀਬੀ ਰਾਜਵਿੰਦਰ ਸਿਆਲ

ਫਿਰੋਜ਼ਪੁਰ, 3 ਅਗਸਤ (ਸੁਖਵਿੰਦਰ ਸਿੰਘ )-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਸਮਾਜ ਸੇਵੀ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਲਖਵਿੰਦਰ ਸਿੰਘ ਮੋਮੀ ਨੂੰ ਭਾਜਪਾ ਪੰਜਾਬ ਕਿਸਾਨ ਮੋਰਚੇ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਇਕ ਮਿਹਨਤੀ, ਤਜਰਬੇਕਾਰ ਅਤੇ ਕਿਸਾਨਾਂ ਦੇ ਮਸਲਿਆਂ ਨਾਲ ਡੂੰਘੀ ਸਾਂਝ ਰੱਖਣ ਵਾਲੇ ਆਗੂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਬੀਬੀ ਸਿਆਲ ਨੇ ਕਿਹਾ ਕਿ ਲਖਵਿੰਦਰ ਸਿੰਘ ਮੋਮੀ ਲੰਮੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨੂੰ ਸਮਰਪਿਤ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ।

ਅਜੀਤ ਡੈਸਕ 04-08-2026
ਫਿਰੋਜ਼ਪੁਰ, 3 ਅਗਸਤ (ਸੁਖਵਿੰਦਰ ਸਿੰਘ )-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਸਮਾਜ ਸੇਵੀ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਲਖਵਿੰਦਰ ਸਿੰਘ ਮੋਮੀ ਨੂੰ ਭਾਜਪਾ ਪੰਜਾਬ ਕਿਸਾਨ ਮੋਰਚੇ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਇਕ ਮਿਹਨਤੀ, ਤਜਰਬੇਕਾਰ ਅਤੇ ਕਿਸਾਨਾਂ ਦੇ ਮਸਲਿਆਂ ਨਾਲ ਡੂੰਘੀ ਸਾਂਝ ਰੱਖਣ ਵਾਲੇ ਆਗੂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਬੀਬੀ ਸਿਆਲ ਨੇ ਕਿਹਾ ਕਿ ਲਖਵਿੰਦਰ ਸਿੰਘ ਮੋਮੀ ਲੰਮੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨੂੰ ਸਮਰਪਿਤ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੋਮੀ ਦੀ ਅਗਵਾਈ ਹੇਠ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਬਣਾਏਗਾ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਅਤੇ ਖੇਤੀਬਾੜੀ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਭਾਜਪਾ ਫਿਰੋਜ਼ਪੁਰ, ਭਾਜਪਾ ਸੀਨੀਅਰ ਆਗੂ ਮੇਜਰ ਸਿੰਘ ਸਿੱਧੂ ਟਿੱਬੀ, ਸੁਰਜੀਤ ਸਿੰਘ ਸਦਰ ਦੀਨ ਵਾਲਾ, ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਭਾਜਪਾ ਕਿਸਾਨ ਮੋਰਚਾ ਫਿਰੋਜ਼ਪੁਰ, ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਕੁੱਲ , ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਕੈਂਥ ਭਾਜਪਾ ਫਿਰੋਜ਼ਪੁਰ , ਜ਼ਿਲ੍ਹਾ ਮੀਤ ਪ੍ਰਧਾਨ ਸੁਖਮੰਦਰ ਸਿੰਘ ਭਾਜਪਾ ਕਿਸਾਨ ਮੋਰਚਾ ਫਿਰੋਜ਼ਪੁਰ,ਜਗਦੀਸ਼ ਸਿੰਘ ਮਿਸ਼ਰੀਵਾਲਾ, ਤਰਸੇਮ ਲਾਲ ਸ਼ਰਮਾ, ਜ਼ਿਲ੍ਹਾ ਕਨਵੀਨਰ ਵਪਾਰ ਮੰਡਲ ਪਵਨ ਕੁਮਾਰ, ਮੰਡਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ, ਮਹਿਲਾ ਆਗੂ ਇੰਦਰਜੀਤ ਕੌਰ, ਮਹਿਲਾ ਆਗੂ ਲਖਵਿੰਦਰ ਕੌਰ, ਵਿਨੋਦ ਕੁਮਾਰ ਮੀਤ ਪ੍ਰਧਾਨ ਮੰਡਲ ਮੁੱਦਕੀ, ਰਾਜ ਕੁਮਾਰ ਚਾਵਲਾ ਜਰਨਲ ਸਕੱਤਰ ਮੰਡਲ ਮੁੱਦਕੀ, ਗੁਰਲਾਭ ਸਿੰਘ ਸਕੱਤਰ ਮੰਡਲ ਮੁੱਦਕੀ, ਰਾਜੇਸ਼ ਕੁਮਾਰ ਮਹਿਤਾ ਖ਼ਜ਼ਾਨਚੀ ਮੰਡਲ ਮੁੱਦਕੀ ਤੋ ਇਲਾਵਾ ਹੋਰ ਵੀ ਹਾਜਰ ਸਨ।
ਪਿਛਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ’ਚ ਵੱਡਾ ਕਾਫ਼ਲਾ ਫਿਰੋਜ਼ਪੁਰ ਨੂੰ ਰਵਾਨਾ ਹੋਵੇਗਾ-ਸਭਰਾ/ਵੱਟੂ ਭੱਟੀ ਅਗਲੀ ਖ਼ਬਰ ਆਭਾ ਆਈ.ਡੀ. ਦੀ ਲਾਜ਼ਮੀ ਸ਼ਰਤ ਕਾਰਨ ਸਰਕਾਰੀ ਹਸਪਤਾਲਾਂ ’ਚ ਗਰੀਬ ਮਰੀਜ਼ ਹੋਣ ਲੱਗੇ-ਖ਼ੱਜਲ਼-ਖ਼ੁਆਰ ਸਮਾਜਿਕ, ਧਾਰਮਿਕ ਅਤੇ ਗੈਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।