04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਫ਼ਾਈ ਸੇਵਕਾਂ ਵਲੋਂ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਆਪਣੀਆਂ ਹੱਕੀ ਮੰਗਾਂ ’ਤੇ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ 8 ਜੁਲਾਈ ਤੋਂ ਸਫ਼ਾਈ ਸੇਵਕਾਂ ਨੂੰ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਮੀਟਿੰਗਾਂ ਦੌਰਾਨ ਮੰਗਾਂ ਦਾ ਹੱਲ ਕਰਨ ਦਾ ਕੀਤਾ ਵਾਅਦਾ ਸਿਰੇ ਨਹੀਂ ਚੜ੍ਹਾਇਆ।

ਅਜੀਤ ਡੈਸਕ 04-08-2026
ਮੱਖੂ, 3 ਅਗਸਤ (ਵਰਿੰਦਰ ਮਨਚੰਦਾ)-ਆਪਣੀਆਂ ਹੱਕੀ ਮੰਗਾਂ ’ਤੇ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਚੱਲ ਰਹੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ 8 ਜੁਲਾਈ ਤੋਂ ਸਫ਼ਾਈ ਸੇਵਕਾਂ ਨੂੰ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਮੀਟਿੰਗਾਂ ਦੌਰਾਨ ਮੰਗਾਂ ਦਾ ਹੱਲ ਕਰਨ ਦਾ ਕੀਤਾ ਵਾਅਦਾ ਸਿਰੇ ਨਹੀਂ ਚੜ੍ਹਾਇਆ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਵਲੋਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਡੀ.ਐੱਸ.ਪੀ ਅਤੇ ਐੱਸ.ਐੱਚ.ਓ ਖ਼ਿਲਾਫ਼ ਕੇਸ ਦਰਜ ਕਰਕੇ ਨੌਕਰੀ ਤੋਂ ਬਰਖ਼ਾਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਹੀਰਾ ਸਿੰਘ ਇਲੈਕਟ੍ਰੀਸ਼ਨ, ਸਫ਼ਾਈ ਕਰਮਚਾਰੀ ਰਿਖੀ ਰਾਮ, ਵਿਜੇ ਕੁਮਾਰ, ਕੇਵਲ, ਟੋਨੀ, ਲਵ ਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਰਾਜੂ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ, ਅਰੁਨ ਕੁਮਾਰ, ਮੰਗਾ, ਗੁਲਾਬ, ਵਿੱਕੀ, ਸੰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਚਿੱਠੀ ਅੱਜ ਵੀ ਪੰਥਕ ਅਵਿਸ਼ਵਾਸ ਦੇ ਮਾਹੌਲ ’ਤੇ ਇਕ ਵੱਡਾ ਸਵਾਲੀਆ ਨਿਸ਼ਾਨ-ਕਰਨੈਲ ਸਿੰਘ ਪੀਰ ਮ... ਅਗਲੀ ਖ਼ਬਰ ਡਾ. ਪ੍ਰਦੀਪ ਵਰਮਾ ਦੀਆਂ ਬੇਟੀਆਂ ਨੇ ਲੋੜਵੰਦ ਬੱਚਿਆਂ ਦੀ ਸਾਲਾਨਾ ਫੀਸ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।