04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਜੀਤ, ਜਲੰਧਰ ‘ ਕੁਦਰਤ ਸੰਭਾਲ ਸਪਤਾਹ’ ਦੀ ਪੀ.ਐੱਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਤੋਂ ਜੋਸ਼ੀਲੀ ਸ਼ੁਰੂਆਤ 10 ਅਗਸਤ ਤੱਕ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ ਚੱਲਣਗੀਆਂ ਵਾਤਾਵਰਨ ਜਾਗਰੂਕਤਾ ਗਤੀਵਿਧੀਆਂ-ਮੁਨੀਲਾ ਅਰੋੜਾ, ਡਾ.ਸਤਿੰਦਰ ਸਿੰਘ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 3 ਤੋਂ 10 ਅਗਸਤ ਤੱਕ ਮਨਾਏ ਜਾ ਰਹੇ ਕੁਦਰਤ ਸੰਭਾਲ ਸਪਤਾਹ ਦਾ ਆਗਾਜ਼ ਸੋਮਵਾਰ ਨੂੰ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਵਿਖੇ ਉਤਸ਼ਾਹਪੂਰਵਕ ਕੀਤਾ ਗਿਆ।

ਪੀ.ਐੱਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪੌਦੇ ਲਗਾ ਕੇ ਵਾਤਾਵਰਨ ਕੁਦਰਤ ਸੰਭਾਲ ਸਪਤਾਹ ਦੀ ਆਰੰਭਤਾ ਕਰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਸਤਿੰਦਰ ਸਿੰਘ ਅਤੇ ਹੋਰ। ਤਸਵੀਰ-ਗੁਰਿੰਦਰ ਸਿੰਘ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 3 ਤੋਂ 10 ਅਗਸਤ ਤੱਕ ਮਨਾਏ ਜਾ ਰਹੇ ਕੁਦਰਤ ਸੰਭਾਲ ਸਪਤਾਹ ਦਾ ਆਗਾਜ਼ ਸੋਮਵਾਰ ਨੂੰ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਿਰੋਜ਼ਪੁਰ ਵਿਖੇ ਉਤਸ਼ਾਹਪੂਰਵਕ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ 100 ਤੋਂ ਵੱਧ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਵੱਡੇ ਉਤਸ਼ਾਹ ਨਾਲ ਬੂਟੇ ਲਗਾਏ, ਆਪਣੇ ਘਰਾਂ ਅਤੇ ਆਲੇ-ਦੁਆਲੇ ਲਗਾਉਣ ਲਈ ਵੀ ਬੂਟੇ ਪ੍ਰਾਪਤ ਕੀਤੇ। ਸਮਾਗਮ ਦੌਰਾਨ ਇਕ ਅਧਿਆਪਕ-ਇਕ ਪੌਦਾ, ਇਕ ਵਿਦਿਆਰਥੀ-ਇਕ ਪੌਦਾ ਅਤੇ ਇਕ ਸਕੂਲ-ਹਰਿਆ-ਭਰਿਆ ਸਕੂਲ ਦਾ ਸੰਕਲਪ ਵੀ ਦੁਹਰਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ ਮੁਨੀਲਾ ਅਰੋੜਾ ਨੇ ਕਿਹਾ ਕਿ ਕੁਦਰਤ ਮਨੁੱਖਤਾ ਲਈ ਸਭ ਤੋਂ ਵੱਡੀ ਦਾਤ ਹੈ ਅਤੇ ਇਸ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਡਿਪਟੀ ਡੀ.ਈ.ਓ ਡਾ.ਸਤਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ10 ਅਗਸਤ ਤੱਕ ਹਰ ਸਕੂਲ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਵਾਤਾਵਰਨ ਜਾਗਰੂਕਤਾ ਰੈਲੀਆਂ, ਪੋਸਟਰ, ਲੇਖ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣ, ਤਾਂ ਜੋ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਪਿਆਰ ਅਤੇ ਵਾਤਾਵਰਨ ਸੰਭਾਲ ਦੀ ਭਾਵਨਾ ਹੋਰ ਮਜ਼ਬੂਤ ਹੋਵੇ। ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਦੇ ਵਲੰਟੀਅਰਾਂ ਨੇ ਬੂਟੇ ਲਗਾਉਣ ਮੁਹਿੰਮ ਨੂੰ ਸਫਲ ਬਣਾਉਣ ਵਿਚ ਵਿਸ਼ੇਸ਼ ਯੋਗਦਾਨ ਪਾਇਆ ਅਤੇ ਵਿਦਿਆਰਥੀਆਂ ਨੇ ਲਗਾਏ ਗਏ ਪੌਦਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਅਹਿਦ ਲਿਆ। ਇਸ ਮੌਕੇ ਸਕੂਲ ਇੰਚਾਰਜ ਲਖਵਿੰਦਰ ਸਿੰਘ, ਨੀਤੀਮਾ ਸ਼ਰਮਾ, ਜਸਬੀਰ ਕੌਰ, ਰਾਜੀਵ ਹਾਂਡਾ, ਰਜੀਵ ਮੈਨੀ, ਸੁਖਦੇਵ ਹਾਂਡਾ, ਸੁਖਚੈਨ ਸਿੰਘ, ਰਾਕੇਸ਼ ਗਰੋਵਰ, ਸੁਖਮੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕਾਕੂ ਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।