05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਇਕ ਦਹੀਯਾ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਹਲਕੇ ਦੇ ਵਿਕਾਸ ਪੱਖੋਂ ਮੁਕਾਬਲਾ ਕਰਨ ਦੀ ਚੁਣੌਤੀ ਕੋਝੀਆਂ ਚਾਲਾਂ ਚੱਲ ਕੇ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ

ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)-ਮੇਰੇ ਸਿਆਸੀ ਵਿਰੋਧੀ ਮੈਨੂੰ ਬਦਨਾਮ ਕਰਨ ਦਾ ਏਜੰਡਾ ਚਲਾ ਰਹੇ ਹਨ ਕਿਉਂਕਿ ਹਲਕਾ ਫ਼ਿਰੋਜਪੁਰ ਦਿਹਾਤੀ ਅੰਦਰ ਪੰਜਾਬ ਸਰਕਾਰ ਵਲੋਂ ਜੋ ਵੱਡੀ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ, ਉਨ੍ਹਾਂ ਦਾ ਕਿਸੇ ਤੋਂ ਵੀ ਮੁਕਾਬਲਾ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਪਿੰਡ ਭੋਲੂਵਾਲਾ ਵਿਖੇ ਸਰਪੰਚ ਗੁਰਜੰਟ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ ਲੋਕ ਮਿਲਣੀ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 05-08-2026
ਤਲਵੰਡੀ ਭਾਈ, 4 ਅਗਸਤ (ਕੁਲਜਿੰਦਰ ਸਿੰਘ ਗਿੱਲ)-ਮੇਰੇ ਸਿਆਸੀ ਵਿਰੋਧੀ ਮੈਨੂੰ ਬਦਨਾਮ ਕਰਨ ਦਾ ਏਜੰਡਾ ਚਲਾ ਰਹੇ ਹਨ ਕਿਉਂਕਿ ਹਲਕਾ ਫ਼ਿਰੋਜਪੁਰ ਦਿਹਾਤੀ ਅੰਦਰ ਪੰਜਾਬ ਸਰਕਾਰ ਵਲੋਂ ਜੋ ਵੱਡੀ ਪੱਧਰ ’ਤੇ ਵਿਕਾਸ ਕਾਰਜ ਕੀਤੇ ਹਨ, ਉਨ੍ਹਾਂ ਦਾ ਕਿਸੇ ਤੋਂ ਵੀ ਮੁਕਾਬਲਾ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਪਿੰਡ ਭੋਲੂਵਾਲਾ ਵਿਖੇ ਸਰਪੰਚ ਗੁਰਜੰਟ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ ਲੋਕ ਮਿਲਣੀ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਹਲਕਾ ਫ਼ਿਰੋਜਪੁਰ ਦਿਹਾਤੀ ਅੰਦਰ ਹੋਏ ਵਿਕਾਸ ਕਾਰਜਾਂ ਦੀ ਜਾਣਕਾਰੀ ਦੇਣ ਅਤੇ ਮੇਰੇ ਵਲੋਂ ਕਰਵਾਏ ਕੰਮਾਂ ਦਾ ਮੁਕਾਬਲਾ ਕਰਕੇ ਵੇਖ ਲੈਣ। ਇਸ ਸਮੇਂ ਉਨ੍ਹਾਂ ਕਿਹਾ ਕਿ ਤਲਵੰਡੀ ਭਾਈ, ਮੁੱਦਕੀ ਅਤੇ ਮਮਦੋਟ ਦੇ ਅਰਧ ਸ਼ਹਿਰੀ ਖੇਤਰ ਵਿਚ ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਪ੍ਰਾਜੈਕਟਾਂ ਦਾ ਜ਼ਿਕਰ ਕਰਦੇ ਹੋਏ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨ ਬਣਾ ਕੇ ਤਿਆਰ ਕੀਤੇ ਜਾ ਰਹੇ ਹਨ ਅਤੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਦਹੀਯਾ ਨੇ ਕਿਹਾ ਕਿ ਬਦਕਿਸਮਤੀ ਨਾਲ ਵਿਰੋਧੀ ਆਗੂਆਂ ਨੂੰ ਹਲਕੇ ਦੇ ਵਿਕਾਸ ਨਾਲ ਕੋਈ ਸਰੋਕਾਰ ਨਹੀਂ ਅਤੇ ਉਹ ਸਿਰਫ਼ ਕੋਝੀਆਂ ਹਰਕਤਾਂ ’ਤੇ ਉਤਾਰੂ ਹੋ ਕੇ ਮੈਂਨੂੰ ਢਾਅ ਲਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੇ ਹਨ। ਇਸ ਮੌਕੇ ’ਤੇ ਉਨ੍ਹਾਂ ਪਿੰਡ ਭੋਲੂਵਾਲਾ ਦੇ ਗੁਰਦੁਆਰਾ ਸਾਹਿਬ ਤੱਕ ਨਵੀਂ ਬਣਾਈ ਇੰਟਰਲਾਕਿੰਗ ਗਲੀ ਦਾ ਉਦਘਾਟਨ ਕੀਤਾ ਅਤੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਸੌਂਪਿਆ। ਇਸ ਸਮੇਂ ਦਰਸ਼ਨ ਸਿੰਘ ਖੋਸਾ, ਗੁਰਨਾਮ ਸਿੰਘ ਚੰਦੜ੍ਹ, ਸੂਬੇਦਾਰ ਜਸਵਿੰਦਰ ਸਿੰਘ ਸਰਪੰਚ ਕੋਟ ਕਰੋੜ ਕਲਾਂ, ਗੁਰਮੇਲ ਸਿੰਘ ਸਰਪੰਚ ਗਿੱਲ, ਬਲਵੀਰ ਸਿੰਘ ਕਾਲੀਏ ਵਾਲਾ, ਸਿਮਰਨਜੀਤ ਸਿੰਘ ਜਟਾਣਾ ਸੁਲਹਾਣੀ, ਗੁਰਦੇਵ ਸਿੰਘ, ਰਾਜੂ ਬਾਬਾ, ਮਾਸਟਰ ਮਲਕੀਤ ਸਿੰਘ ਖੋਸਾ, ਵਕੀਲ ਸਿੰਘ ਖੋਸਾ, ਰਣਜੀਤ ਸਿੰਘ ਕੋਆਰਡੀਨੇਟਰ ਯੂਥ ਵਿੰਗ, ਕਰਮਜੀਤ ਸਿੰਘ, ਹਰਵਿੰਦਰ ਸਿੰਘ, ਜਗਜੀਤ ਸਿੰਘ ਖੋਸਾ ਪੰਚ, ਅਮਰਜੀਤ ਸਿੰਘ, ਪਰਮਜੀਤ ਸਿੰਘ, ਜੀਵਨ ਸਿੰਘ ਆਸਟ੍ਰੇਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਕੇ.ਕੇ.ਯੂ ਬੁੱਟਰ ਦੇ ਵਫ਼ਦ ਨੇ ਏ.ਡੀ.ਸੀ ਨਾਲ ਕੀਤੀ ਮੁਲਾਕਾਤ, ਮਮਦੋਟ ਦੇ ਕਮਿਸ਼ਨ ਏਜੰਟ ਖ਼ਿਲਾਫ਼ ਦਿੱਤੀ ਦਰਖਾਸਤ ਕਿਸਾਨ ਦੀ... ਅਗਲੀ ਖ਼ਬਰ ਹੜਤਾਲ ਖ਼ਤਮ ਹੋਣ ਬਾਅਦ ਸਫ਼ਾਈ ਕਰਮਚਾਰੀਆਂ ਨੇ ਸ਼ੁਰੂ ਕੀਤੀ ਸ਼ਹਿਰ ਦੀ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।