06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਇਕ ਪੇੜ ਮਾਂ ਦੇ ਨਾਂਅ ਮੁਹਿੰਮ ਤਹਿਤ ਪੈਰਾਡਾਈਜ਼ ਸਕੂਲ ਦੇ ਬੱਚਿਆਂ ਨੇ ਬੂਟੇ ਲਗਾਏ

ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਪੈਰਾਡਾਈਜ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਦੀ ਅਗਵਾਈ ਹੇਠ ਇਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਸਕੂਲ ਦੇ ਐਨ.

ਅਜੀਤ ਡੈਸਕ 06-08-2026
ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਪੈਰਾਡਾਈਜ਼ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਵਿਖੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਅਤੇ ਪ੍ਰਿੰਸੀਪਲ ਡਾ.ਅਵਿਨਾਸ਼ ਸਿੰਘ ਦੀ ਅਗਵਾਈ ਹੇਠ ਇਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਸਕੂਲ ਦੇ ਐਨ.ਸੀ.ਸੀ. ਕੈਡਿਟਾਸ ਅਤੇ ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਸਕੂਲ ਕੈਂਪਸ ਵਿਚ ਬੂਟੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ 42 ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਜਾਣੂ ਕਰਵਾਇਆ ਗਿਆ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ.ਅਵਿਨਾਸ਼ ਸਿੰਘ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਲਈ ਹਮੇਸ਼ਾ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਮੈਡਮ ਪਰਿਭਾਸ਼ਾ ਮੈਡਮ ਮੋਨਿਕਾ ਮੈਡਮ ਮਾਧਵੀ , ਮੈਡਮ ਅਮਨਦੀਪ ਕੌਰ, ਏ ਐੱਨ ਓ ਅਰਵਿੰਦਰ ਸਿੰਘ, ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਸੁਰ ਸਿੰਘ ਵਾਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਤੋਂ ਕਲਸ਼ ਲੈ ਕੇ ਪਹੁੰਚੀ ਭਾਜਪਾ ਟੀਮ ਦਾ ਮੁਦਕੀ ਪਹੁੰਚਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।