06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਦਿੱਤਾ ਜਾਵੇਗਾ ਕਰਾਰਾ ਜਵਾਬ-ਲੂਥਰਾ, ਅੱਤਰੀ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ ਮੁਲਾਜ਼ਮ ਅਤੇ ਪੈਨਸ਼ਨਰ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਮੁਲਾਜ਼ਮਾਂ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਫ਼ਿਰੋਜ਼ਪੁਰ ਵਿਖੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਰਮਨ ਅੱਤਰੀ ਦੀ ਅਗਵਾਈ ਹੇਠ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸ਼ਾਲ ਰੋਸ ਰੈਲੀ ਕੀਤੀ ਗਈ।

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕਰਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਸਬੰਧਿਤ ਪੈਨਸ਼ਨਰ ਅਤੇ ਮੁਲਾਜ਼ਮ। ਤਸਵੀਰ-ਗੁਰਿੰਦਰ ਸਿੰਘ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਮੁਲਾਜ਼ਮਾਂ ਵਿਚ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਫ਼ਿਰੋਜ਼ਪੁਰ ਵਿਖੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਰਮਨ ਅੱਤਰੀ ਦੀ ਅਗਵਾਈ ਹੇਠ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਇਸਤਰੀ ਮੁਲਾਜ਼ਮਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪੈ੍ੱਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਰਵਿੰਦਰ ਲੂਥਰਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਡੀ.ਏ. ਸਬੰਧੀ ਫ਼ੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਪਹਿਲਾਂ ਮਹਿੰਗੇ ਵਕੀਲਾਂ ਰਾਹੀਂ ਇਸ ਮਾਮਲੇ ਦਾ ਅਦਾਲਤ ਵਿਚ ਵਿਰੋਧ ਕੀਤਾ ਅਤੇ ਹੁਣ ਫ਼ੈਸਲੇ ਨੂੰ ਲਾਗੂ ਕਰਨ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਇਹ ਕਹਿਣਾ ਕਿ ਪੰਜਾਬ ਦੇ ਮੁਲਾਜ਼ਮ ਕੇਂਦਰੀ ਮੁਲਾਜ਼ਮਾਂ ਨਾਲੋਂ ਵੱਧ ਤਨਖ਼ਾਹ ਲੈਂਦੇ ਹਨ, ਸਰਾਸਰ ਗੁੰਮਰਾਹਕੁੰਨ ਅਤੇ ਤੱਥਾਂ ਤੋਂ ਪਰੇ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਖਾਲੀ ਪਈਆਂ ਅਸਾਮੀਆਂ ਨੂੰ ਪੱਕੇ ਤੌਰ ’ਤੇ ਭਰਨ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾਵਾਰ ਉਜਰਤ ਦੇਣ ਵਰਗੀਆਂ ਆਪਣੀਆਂ ਚੋਣ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਨਾਰਾਜ਼ਗੀ ਹੈ। ਉਨ੍ਹਾਂ ਐਲਾਨ ਕੀਤਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣਾ ਸਖ਼ਤ ਰੋਸ ਦਰਜ ਕਰਵਾਉਣਗੇ। ਇਸ ਮੌਕੇ ਰਾਜ ਕੁਮਾਰ ਕੁੱਕੜ, ਦਵਿੰਦਰ ਸਿੰਘ ਬਾਜੀਦਪੁਰੀ, ਰਾਕੇਸ਼ ਗਿੱਲ, ਗੁਰਪ੍ਰੀਤ ਸਿੰਘ, ਸੁਤੰਤਰ ਸਿੰਘ, ਅਸੈ੍ਰਲੀ ਸ਼ਰਮਾ, ਰਵਿੰਦਰ ਸ਼ਰਮਾ, ਰਾਕੇਸ਼ ਕੰਬੋਜ, ਹਰਪ੍ਰੀਤ ਸਿੰਘ ਸੋਢੀ, ਵਿਸ਼ਾਲ ਗੁਪਤਾ, ਪ੍ਰੀਤਮ ਸਿੰਘ, ਨਿਰਮਲ ਸਿੰਘ, ਬੇਅੰਤ ਸਿੰਘ, ਅਰੁਣ ਕੁਮਾਰ, ਸੰਦੀਪ ਸਿੰਘ, ਹਰਜੀਤ ਸਿੰਘ, ਅਮਰਿੰਦਰ ਸਿੰਘ, ਅਮਰੀਕ ਸਿੰਘ, ਸ਼ਾਮ ਲਾਲ ਸਚਦੇਵਾ, ਹਰਜੀਤ ਕੁਮਾਰ, ਮੰਗਤ ਰਾਮ, ਗੁਰਮੀਤ ਸਿੰਘ, ਰਜਤ ਲੁਹੇਰਾ, ਕੁਲਦੀਪ ਬਜਾਜ, ਰਾਜਨ ਹਾਂਡਾ, ਦਰਸ਼ਨ ਬੱਬਰ, ਨਰਿੰਦਰ ਨਾਥ, ਜਗਰੂਪ ਮਸੀਹ, ਵਿਕਟਰ ਦਿਆਲ, ਜੱਜਬੀਰ ਸਿੰਘ, ਕੁਲਦੀਪ ਸਿੰਘ ਖੁੰਗਰ, ਮਨਜਿੰਦਰ ਸਿੰਘ, ਤਰਸੇਮ ਪਾਲ, ਸੁਰਿੰਦਰ ਸੋਢੀ, ਮੰਜੁਲਾ ਰਾਣੀ, ਸ੍ਰੇਸ਼ਟਤਾ ਸ਼ਰਮਾ, ਪਰਮਜੀਤ ਕੌਰ, ਕਾਂਤਾ ਰਾਣੀ, ਜਸਪਾਲ ਕੌਰ, ਸਮਕੀਸਾ ਰਾਣੀ, ਭੁਪਿੰਦਰ ਕੌਰ, ਵੀਰਪਾਲ ਕੌਰ, ਪਰਮਪਾਲ ਕੌਰ, ਬੰਦਨਾ ਪਾਲ, ਸ਼ਿਵਾਨੀ ਸ਼ੁਕਲਾ, ਇੰਦਰਜੀਤ ਕੌਰ, ਪਿੰਕੀ ਗਿੱਲ, ਸਮਤਾਜ ਕੌਰ, ਆਸ਼ੂ ਸ਼ਰਮਾ, ਰਜਨੀਸ਼ ਸ਼ਰਮਾ ਅਤੇ ਰਾਜਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਭੁਪੇਸ਼ ਬਘੇਲ ਤੋਂ ਕੁਲਬੀਰ ਸਿੰਘ ਜ਼ੀਰਾ ਨੇ ਦਿੱਗਜਾਂ ਦੇ ਮੁਕਾਬਲੇ ਦਿੱਗਜਾਂ ਨੂੰ ਟਿਕਟਾਂ ਦੇਣ ਦੀ ਕੀਤੀ ਮੰਗ ਚਰਨਜੀਤ ਸਿੰ... ਅਗਲੀ ਖ਼ਬਰ ਫ਼ਿਰੋਜ਼ਪੁਰ ਵਾਸੀ ਲੱਖਾਂ ਰੁਪਏ ਦੀ ਸਾਈਬਰ ਠੱਗੀ ਦਾ ਸ਼ਿਕਾਰ ਪੰਜ ਟਰਾਂਜ਼ੈਕਸ਼ਨਾਂ ਰਾਹੀਂ ਬੈਂਕ ਖਾਤੇ ’ਚੋਂ 7.16 ਲੱਖ ਰੁਪਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।