ਫ਼ਿਰੋਜ਼ਪੁਰ ’ਚ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ਨੇ ਵਰਕਰਾਂ ’ਚ ਭਰਿਆ ਨਵਾਂ ਜੋਸ਼-ਗੁਰਭੇਜ ਸਿੰਘ ਟਿੱਬੀ
ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਫਿਰੋਜ਼ਪੁਰ ਵਿਖੇ ਕਰਵਾਈ ਗਈ ’ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਕਾਂਗਰਸ ਪ੍ਰਤੀ ਲੋਕਾਂ ਅਤੇ ਵਰਕਰਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਲਾਭਦਾਇਕ ਸਾਬਤ ਹੋਵੇਗਾ।
ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਫਿਰੋਜ਼ਪੁਰ ਵਿਖੇ ਕਰਵਾਈ ਗਈ ’ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਕਾਂਗਰਸ ਪ੍ਰਤੀ ਲੋਕਾਂ ਅਤੇ ਵਰਕਰਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ, ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਲਾਭਦਾਇਕ ਸਾਬਤ ਹੋਵੇਗਾ। ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦੇ ਨਿਸ਼ਠਾਵਾਨ ਵਰਕਰ ਹਨ ਅਤੇ ਬੂਥ ਪੱਧਰ ’ਤੇ ਹੋ ਰਹੀ ਮਜ਼ਬੂਤ ਸੰਗਠਨਾਤਮਕ ਤਿਆਰੀ ਹੀ ਪਾਰਟੀ ਦੀ ਜਿੱਤ ਦੀ ਨੀਂਹ ਰੱਖੇਗੀ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ 2027 ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ, ਕੁਲਬੀਰ ਸਿੰਘ ਜ਼ੀਰਾ, ਜਸਬੀਰ ਸਿੰਘ ਡਿੰਪਾ, ਨਵਤੇਜ ਸਿੰਘ ਚੀਮਾ, ਪਰਮਿੰਦਰ ਸਿੰਘ ਪਿੰਕੀ, ਵਿਜੈ ਕਾਲੜਾ, ਸੁਖਵਿੰਦਰ ਸਿੰਘ ਡੈਨੀ, ਆਸ਼ੂ ਬਾਂਗੜ, ਬਲਜੀਤ ਕੌਰ ਬਾਂਗੜ, ਗੁਰਦੀਪ ਢਿੱਲੋਂ, ਮਿੱਠੂ ਮਦਾਨ, ਰਾਜਬੀਰ ਸਿੰਘ ਭੁੱਲਰ ਸਮੇਤ ਸਮੂਹ ਆਗੂਆਂ, ਵਰਕਰਾਂ ਅਤੇ ਹਾਜ਼ਰ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਵਰਕਰਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਕਾਂਗਰਸ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸੇ ਏਕਤਾ ਦੇ ਬਲ ’ਤੇ ਪਾਰਟੀ ਪੰਜਾਬ ਵਿਚ ਮੁੜ ਮਜ਼ਬੂਤੀ ਨਾਲ ਉੱਭਰੇਗੀ।