06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਲਵਾ ਖ਼ਾਲਸਾ ਸਕੂਲ ਦੇ ਨੇੜਿਓਂ ਇਕ ਨਸ਼ਾ ਤਸਕਰ ਕਾਬੂ

ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ 4. 73 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.

ਅਜੀਤ ਡੈਸਕ 06-08-2026
ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ 4.73 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/ 61/85 ਤਹਿਤ ਮੁਕੱਦਮਾ ਦਰਜ ਕੀਤਾ ਹੈ। ਸਿਟੀ ਥਾਣਾ ਦੀ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਮਾਲਵਾ ਖ਼ਾਲਸਾ ਸਕੂਲ ਵਾਲੀ ਗਲੀ ਨੇੜੇ ਖਾਲੀ ਜਗ੍ਰਹਾ ਕੋਲ ਪੁੱਜੀ, ਜਿੱਥੇ ਸ਼ੱਕ ਦੇ ਆਧਾਰ ’ਤੇ ਜਸਵੀਰ ਸਿੰਘ ਉਰਫ਼ ਸੂਰਜ, ਪੁੱਤਰ ਦੇਸ ਰਾਜ, ਵਾਸੀ ਪਿੰਡ ਹਬੀਬ ਕੇ, ਹਾਲ ਵਾਸੀ ਬਸਤੀ ਸ਼ੇਖਾਂ ਵਾਲਾ, ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ ਪਾਰਦਰਸ਼ੀ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਰੱਖੀ 4.73 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਵਲੋਂ ਵਿਧਵਾ ਔਰਤ ਨੂੰ ਬੱਚੇ ਦੀ ਪੜ੍ਹਾਈ ਲਈ ਦਿੱਤੀ ਆਰਥਿਕ ਸਹਾਇਤਾ ਰਾਸ਼ੀ ਅਗਲੀ ਖ਼ਬਰ ਜ਼ੀਰਾ ਵਿਖੇ ਬ੍ਰਾਹਮਣ ਸੇਵਾ ਦਲ ਨੇ ਧਾਰਮਿਕ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।