06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਧੜੇਬਾਜ਼ੀ ਖ਼ਤਮ ਕਰੋ, ਨਹੀਂ ਤਾਂ ਮੀਟਿੰਗਾਂ ਹੀ ਰੱਦ ਕਰ ਦਿਓ–ਭੁਪੇਸ਼ ਬਘੇਲ ਅੱਗੇ ਰਿੰਕੂ ਗਰੋਵਰ ਦੀ ਅਪੀਲ

ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਫਿਰੋਜ਼ਪੁਰ ਵਿਖੇ ਕਰਵਾਈ ਗਈ ’ਹਰ ਬੂਥ ਕਾਂਗਰਸ ਮਜ਼ਬੂਤ’ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਰਿੰਕੂ ਗਰੋਵਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸਾਹਮਣੇ ਪਾਰਟੀ ਅੰਦਰ ਚੱਲ ਰਹੀ ਧੜੇਬਾਜ਼ੀ ਦਾ ਮੁੱਦਾ ਖੁੱਲ੍ਹ ਕੇ ਚੁੱਕਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਨੁਕਸਾਨ ਆਮ ਵਰਕਰ ਨੂੰ ਝੱਲਣਾ ਪੈ ਰਿਹਾ ਹੈ। ਰਿੰਕੂ ਗਰੋਵਰ ਨੇ ਕਿਹਾ ਕਿ ਉਹ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਪੰਜਾਬ ਕਾਂਗਰਸ ਵਿਚੋਂ ਧੜੇਬਾਜ਼ੀ ਨੂੰ ਤੁਰੰਤ ਖ਼ਤਮ ਕੀਤਾ ਜਾਵੇ।

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਰਿੰਕੂ ਗਰੋਵਰ। ਅਜੀਤ ਤਸਵੀਰ 06-08-2026
ਫਿਰੋਜ਼ਪੁਰ, 5 ਅਗਸਤ (ਸੁਖਵਿੰਦਰ ਸਿੰਘ)–ਫਿਰੋਜ਼ਪੁਰ ਵਿਖੇ ਕਰਵਾਈ ਗਈ ’ਹਰ ਬੂਥ ਕਾਂਗਰਸ ਮਜ਼ਬੂਤ’ ਮੀਟਿੰਗ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਰਿੰਕੂ ਗਰੋਵਰ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸਾਹਮਣੇ ਪਾਰਟੀ ਅੰਦਰ ਚੱਲ ਰਹੀ ਧੜੇਬਾਜ਼ੀ ਦਾ ਮੁੱਦਾ ਖੁੱਲ੍ਹ ਕੇ ਚੁੱਕਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਨੁਕਸਾਨ ਆਮ ਵਰਕਰ ਨੂੰ ਝੱਲਣਾ ਪੈ ਰਿਹਾ ਹੈ। ਰਿੰਕੂ ਗਰੋਵਰ ਨੇ ਕਿਹਾ ਕਿ ਉਹ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਪੰਜਾਬ ਕਾਂਗਰਸ ਵਿਚੋਂ ਧੜੇਬਾਜ਼ੀ ਨੂੰ ਤੁਰੰਤ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਧੜੇਬਾਜ਼ੀ ਨਾਲ ਆਗੂਆਂ ਦਾ ਭਾਵੇਂ ਫ਼ਾਇਦਾ ਹੋ ਜਾਂਦਾ ਹੋਵੇ, ਪਰ ਵਰਕਰ ਨਿਰਾਸ਼ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵੇਲੇ ਵਰਕਰਾਂ ਦੀ ਮਿਹਨਤ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਜਦੋਂ ਸੱਤਾ ਜਾਂ ਜ਼ਿੰਮੇਵਾਰੀ ਮਿਲਦੀ ਹੈ ਤਾਂ ਉਹੀ ਵਰਕਰ ਆਗੂਆਂ ਦੇ ਦਰਵਾਜ਼ਿਆਂ ’ਤੇ ਘੰਟਿਆਂ ਉਡੀਕ ਕਰਨ ਲਈ ਮਜਬੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਸਮਰਥਨ ਦੇਣ ਲਈ ਤਿਆਰ ਹਨ, ਪਰ ਪਾਰਟੀ ਅੰਦਰ ਦੀ ਖਿੱਚੋਤਾਣ ਇਸ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜੇ ਸਥਾਨਕ ਪੱਧਰ ’ਤੇ ਮਸਲਾ ਹੱਲ ਨਹੀਂ ਹੁੰਦਾ ਤਾਂ ਸਾਰੇ ਧੜਿਆਂ ਨੂੰ ਦਿੱਲੀ ਬੁਲਾ ਕੇ ਬੈਠਕ ਕੀਤੀ ਜਾਵੇ ਅਤੇ ਇੱਕਜੁੱਟਤਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਵੱਖ-ਵੱਖ ਮੀਟਿੰਗਾਂ ਕਰਕੇ ਵਰਕਰਾਂ ਨੂੰ ਗਰਮੀ ਵਿਚ ਪਰੇਸ਼ਾਨ ਕਰਨ ਅਤੇ ਪੈਸੇ ਖ਼ਰਚਣ ਦਾ ਕੋਈ ਲਾਭ ਨਹੀਂ। ਰਿੰਕੂ ਗਰੋਵਰ ਨੇ ਇਹ ਵੀ ਕਿਹਾ ਕਿ ਇਕ ਆਗੂ ਦੇ ਪ੍ਰੋਗਰਾਮ ਵਿਚ ਦੂਜੇ ਆਗੂ ਦੇ ਨਾਅਰੇ ਲੱਗਣ ਨਾਲ ਪਾਰਟੀ ਦੀ ਛਵੀ ਨੂੰ ਝਟਕਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜੇ ਆਗੂ ਇਕੱਠੇ ਨਹੀਂ ਹੋ ਸਕਦੇ ਤਾਂ ਅਜਿਹੀਆਂ ਮੀਟਿੰਗਾਂ ਕਰਨ ਦੀ ਬਜਾਏ ਉਨ੍ਹਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਭੁਪੇਸ਼ ਬਘੇਲ ਨੂੰ ਅਪੀਲ ਕੀਤੀ ਕਿ ਪੰਜਾਬ ਕਾਂਗਰਸ ਵਿੱਚ ਏਕਤਾ ਕਾਇਮ ਕਰਕੇ ਵਰਕਰਾਂ ਦੇ ਸਨਮਾਨ ਅਤੇ ਮਨੋਬਲ ਨੂੰ ਬਰਕਰਾਰ ਰੱਖਿਆ ਜਾਵੇ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਐਸ.ਡੀ.ਐਮ. ਹਰਦੀਪ ਸਿੰਘ ਨੇ ਕੀਤੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ ਸੰਬੰਧੀ ਦਿੱਤਾ ਫ਼ੈਸਲਾ ਇਤਿਹਾਸਕ- ਸੁਰਿੰਦਰ ਬੱਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।