ਬਾਰਡਰ ਰੋਡ ’ਤੇ ਬੇਆਬਾਦ ਥਾਂ ਤੋਂ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਬਾਰਡਰ ਰੋਡ ਸਥਿਤ ਦਾਸ ਐਂਡ ਬਰਾਊਨ ਸਕੂਲ ਫ਼ਿਰੋਜ਼ਪੁਰ ਨੇੜੇ ਇਕ ਬੇਆਬਾਦ ਥਾਂ ’ਤੇ ਛਾਪੇਮਾਰੀ ਕਰਕੇ ਅਰਸ਼ਦੀਪ ਉਰਫ਼ ਅਰਸ਼ ਪੁੱਤਰ ਪਿੱਪਲ ਵਾਸੀ ਪਿੰਡ ਖਲਚੀਆਂ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ।
ਅਜੀਤ ਡੈਸਕ
06-08-2026