06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਰਕਾਰੀ ਮਿਡਲ ਸਕੂਲ ਹੱਸਨ ਢੁੱਕ ਨੂੰ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਵਲੋਂ ਤਿੰਨ ਏ.ਸੀ. ਭੇਟ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਹੱਸਨ ਢੁੱਕ ਵਿਖੇ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਤਿੰਨ ਏਅਰ ਕੰਡੀਸ਼ਨਰ (ਏ. ਸੀ.)

ਅਜੀਤ ਡੈਸਕ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਸਰਕਾਰੀ ਮਿਡਲ ਸਕੂਲ ਹੱਸਨ ਢੁੱਕ ਵਿਖੇ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਤਿੰਨ ਏਅਰ ਕੰਡੀਸ਼ਨਰ (ਏ.ਸੀ.) ਭੇਟ ਕੀਤੇ ਗਏ। ਇਸ ਉਪਰਾਲੇ ਦਾ ਮਕਸਦ ਅੱਤ ਦੀ ਗਰਮੀ ਦੌਰਾਨ ਵਿਦਿਆਰਥੀਆਂ ਨੂੰ ਆਰਾਮਦਾਇਕ ਅਤੇ ਅਨੁਕੂਲ ਪੜ੍ਹਾਈ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸਕੂਲ ਵਿਚ ਕਰਵਾਏ ਗਏ ਸਮਾਗਮ ਵਿਚ ਐਸ.ਐਮ.ਸੀ. ਦੇ ਚੇਅਰਮੈਨ ਸੁਖਵਿੰਦਰ ਸਿੰਘ, ਪੰਚਾਇਤ ਦੇ ਨੁਮਾਇੰਦੇ, ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ। ਹਾਜ਼ਰੀਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਮਾਜ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਐਸ.ਐਮ.ਸੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਦੇਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਸਕੂਲ ਦੀਆਂ ਲੋੜਾਂ ਅਨੁਸਾਰ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਾਪਤ ਹੋ ਸਕਣ। ਸਕੂਲ ਦੇ ਅਧਿਆਪਕਾਂ ਨੇ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਸਮਾਜ ਦੀ ਸਰਕਾਰੀ ਸਕੂਲਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਜਨਸੇਵਾ ਸੁਸਾਇਟੀ ਨੇ 450 ਕਾਪੀਆਂ ਵਿਦਿਆਰਥੀਆਂ ਨੂੰ ਵੰਡੀਆਂ ਅਗਲੀ ਖ਼ਬਰ ਬਾਰਡਰ ਰੋਡ ’ਤੇ ਬੇਆਬਾਦ ਥਾਂ ਤੋਂ 5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।