06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਜ਼ੀਰਾ ਦੀ ਮੀਟਿੰਗ

ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਸਰਕਲ ਸਕੱਤਰ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਸਕੱਤਰ ਬਲਬੀਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਵੈੱਲਫੇਅਰ ਫਿਰੋਜ਼ਪੁਰ ਦੇ ਸਰਕਲ ਪ੍ਰਧਾਨ ਤਰਸੇਮ ਸਿੰਘ ਅਤੇ ਫਿਰੋਜ਼ਪੁਰ ਦੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਵਲੋਂ ਪਿਛਲੇ ਸਮੇਂ ਦਾ ਬਕਾਇਆ ਡੀ.

ਅਜੀਤ ਡੈਸਕ 06-08-2026
ਜ਼ੀਰਾ, 5 ਅਗਸਤ (ਹਰਜੀਤ ਸਿੰਘ ਗਿੱਲ)-ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਸਰਕਲ ਸਕੱਤਰ ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਮੰਡਲ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਸਕੱਤਰ ਬਲਬੀਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਵੈੱਲਫੇਅਰ ਫਿਰੋਜ਼ਪੁਰ ਦੇ ਸਰਕਲ ਪ੍ਰਧਾਨ ਤਰਸੇਮ ਸਿੰਘ ਅਤੇ ਫਿਰੋਜ਼ਪੁਰ ਦੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਵਲੋਂ ਪਿਛਲੇ ਸਮੇਂ ਦਾ ਬਕਾਇਆ ਡੀ.ਏ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧਿਆਨ ਹੋਰ ਪਾਸੇ ਕਰਨ ਦੇ ਨਵੇਂ ਬਿਆਨ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੀ ਮਾੜੀ ਹਾਲਤ ਨੂੰ ਦਰਸਾਉਂਦਾ ਹੈ। ਆਗੂਆਂ ਨੇ ਕਿਹਾ ਕਿ ਮਿਤੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਵਿਚ ਸਟੇਟ ਕਮੇਟੀ ਜੋ ਪੰਜਾਬ ਸਰਕਾਰ ਦੇ ਵਿਰੁੱਧ ਮਤਾ ਪਾਵੇਗੀ ਉਸ ਮੁਤਾਬਿਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੀ.ਐਚ.ਡੀ ਨਛੱਤਰ ਸਿੰਘ , ਸ਼ਹਿਰੀ ਮੰਡਲ ਸਕੱਤਰ ਫਿਰੋਜ਼ਪੁਰ ਗੁਰਜੰਟ ਸਿੰਘ, ਕੈਸ਼ੀਅਰ ਅਮਰ ਨਾਥ, ਰਣਜੀਤ ਸਿੰਘ ਚੋਹਲਾ, ਇੰਪਲਾਈਜ਼ ਫੈਡਰੇਸ਼ਨ ਦੇ ਮੰਡਲ ਪ੍ਰਧਾਨ ਹਰਪ੍ਰੀਤ ਸਿੰਘ ਬਰਾੜ, ਕੈਸ਼ੀਅਰ ਗੁਰਮੇਲ ਸਿੰਘ, ਮੀਟਰ ਰੀਡਰ ਜਸਵੰਤ ਸਿੰਘ, ਸੁਰਿੰਦਰ ਕੁਮਾਰ ਚੁੱਘ, ਕੈਸ਼ੀਅਰ ਕੇਵਲ ਸਿੰਘ, ਜਸਵੰਤ ਸਿੰਘ ਕੋਠੇ ਗਾਦੜੀਵਾਲਾ, ਲਾਈਨ ਮੈਨ ਜਸਵਿੰਦਰ ਸਿੰਘ, ਜੁਗਰਾਜ ਸਿੰਘ, ਗੁਰਦੀਪ ਸਿੰਘ ਫੇਰੋਕੇ, ਜੇ.ਈ ਪ੍ਰੇਮ ਨਾਥ, ਐਸ.ਡੀ.ਓ ਤਿਲਕ ਰਾਜ ਸ਼ਰਮਾ, ਸਰਕਲ ਪ੍ਰਧਾਨ ਮਹਿੰਦਰ ਸਿੰਘ, ਸਰਕਲ ਸਕੱਤਰ ਬਲਬੀਰ ਸਿੰਘ ਅਤੇ ਸਰਕਲ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਤਰਸੇਮ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦਾ ਝੂਠਾ ਦਾਅਵਾ ਕਰ ਕੇ ਸੱਤਾ ’ਚ ਆਈ ਸਰਕਾਰ ਕੋਲੋਂ ਜਵਾਬਦੇਹੀ ਮੰਗਣ ਲੋਕ- ਜਿੰਦੂ, ਬਰਾੜ ਅਗਲੀ ਖ਼ਬਰ ਰੰਗਲੇ ਪੰਜਾਬ ਤਹਿਤ ਵਿਧਾਇਕ ਦਹੀਯਾ ਵਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਕਰੀਬ 44 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।