ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦਾ ਝੂਠਾ ਦਾਅਵਾ ਕਰ ਕੇ ਸੱਤਾ ’ਚ ਆਈ ਸਰਕਾਰ ਕੋਲੋਂ ਜਵਾਬਦੇਹੀ ਮੰਗਣ ਲੋਕ- ਜਿੰਦੂ, ਬਰਾੜ
ਮੁੱਦਕੀ, 5 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਪਿੰਡਾਂ ’ਚ ਆਉਣ ’ਤੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਤੇ ਕੀਤੇ ਵਾਅਦਿਆਂ ਸੰਬੰਧੀ ਘੇਰ ਕੇ ਸਵਾਲ-ਜਵਾਬ ਕੀਤੇ ਜਾਣ। ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ ਨੇ ਕੀਤਾ।
ਸ
ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਗੁਰਮੀਤ ਸਿੰਘ ਬਰਾੜ। ਅਜੀਤ ਤਸਵੀਰ
06-08-2026
ਮੁੱਦਕੀ, 5 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਪਿੰਡਾਂ ’ਚ ਆਉਣ ’ਤੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਤੇ ਕੀਤੇ ਵਾਅਦਿਆਂ ਸੰਬੰਧੀ ਘੇਰ ਕੇ ਸਵਾਲ-ਜਵਾਬ ਕੀਤੇ ਜਾਣ। ਇਹ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਰਾਣਾ ਬਿਆਨ ਯਾਦ ਕਰਵਾਉਂਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸੱਤਾ ਵਿਚ ਆਉਣ ਤੋਂ ਪਹਿਲਾਂ ਖ਼ੁਦ ਲੋਕਾਂ ਨੂੰ ਇਹ ਕਹਿੰਦੇ ਹੁੰਦੇ ਸਨ ਕਿ ਸੱਤਾਧਾਰੀ ਧਿਰ ਦੇ ਆਗੂਆਂ ਤੋਂ ਸਵਾਲ ਪੁੱਛਣਾ ਜਨਤਾ ਦਾ ਜਮਹੂਰੀ ਹੱਕ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਨਾਕਾਮ ਸਾਬਤ ਹੋਈ ਹੈ ਅਤੇ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਰੁਕਣ ਦੀ ਬਜਾਏ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸੱਤਾਧਾਰੀ ਧਿਰ ਦੇ ਨੇਤਾ ਉਨ੍ਹਾਂ ਦੇ ਇਲਾਕੇ ਜਾਂ ਪਿੰਡ ਵਿਚ ਆਉਣ ਤਾਂ ਉਨ੍ਹਾਂ ਨੂੰ ਘੇਰ ਕੇ ਹਿਸਾਬ ਮੰਗਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਲੋਕਾਂ ਲਈ ਹਮੇਸ਼ਾ ਖੜ੍ਹਦੀ ਆਈ ਹੈ ਅਤੇ ਖੜ੍ਹਦੀ ਆਵੇਗੀ।