06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਿਜ਼ਨਸ ਬਲਾਸਟਰ ਤਹਿਤ ਅਧਿਆਪਕਾਂ ਨੂੰ ਦਿੱਤੀ ਸਿਖਲਾਈ, ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ’ਤੇ ਜ਼ੋਰ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

ਅਜੀਤ ਡੈਸਕ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਡਾਇਟ ਫ਼ਿਰੋਜ਼ਪੁਰ, ਐਸ.ਜੀ.ਆਰ.ਐਮ. ਕੰਨਿਆ ਸਕੂਲ ਜੀਰਾ ਅਤੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ਵਿਖੇ ਆਯੋਜਿਤ ਕੀਤੇ ਗਏ। ਸਿਖਲਾਈ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀਆਂ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਅਤੇ ਵਿਦਿਆਰਥੀਆਂ ਵਿਚ ਉੱਦਮੀ ਸੋਚ, ਰਚਨਾਤਮਕਤਾ, ਆਤਮ-ਵਿਸ਼ਵਾਸ, ਸਮੱਸਿਆ ਹੱਲ ਕਰਨ ਦੀ ਯੋਗਤਾ ਅਤੇ ਵਿੱਤੀ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਬਿਜ਼ਨਸ ਬਲਾਸਟਰ ਪ੍ਰੋਗਰਾਮ ਕੋਆਰਡੀਨੇਟਰ ਸੰਦੀਪ ਕੁਮਾਰ ਨੇ ਪ੍ਰੋਗਰਾਮ ਦੇ ਉਦੇਸ਼ਾਂ, ਕਾਰਜ-ਪ੍ਰਣਾਲੀ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਰਵਾਇਤੀ ਸੋਚ ਤੋਂ ਅੱਗੇ ਵਧ ਕੇ ਨਵੇਂ ਕਾਰੋਬਾਰੀ ਵਿਚਾਰ ਵਿਕਸਿਤ ਕਰਨ, ਮੌਕਿਆਂ ਦੀ ਪਛਾਣ ਕਰਨ ਅਤੇ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਡਾਇਟ ਫ਼ਿਰੋਜ਼ਪੁਰ ਦੀ ਪ੍ਰਿੰਸੀਪਲ ਸੀਮਾ ਪੰਛੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਵਿਹਾਰਕ ਸਿੱਖਿਆ, ਨਵੀਨਤਾਕਾਰੀ ਸੋਚ ਅਤੇ ਉੱਦਮਤਾ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੇ-ਆਪਣੇ ਸਕੂਲਾਂ ਵਿਚ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਕਮਲ ਸ਼ਰਮਾ ਅਤੇ ਗੌਰਵ ਮੁੰਜਾਲ ਨੇ ਸਿਖਲਾਈ ਦੇ ਸੁਚੱਜੇ ਅਤੇ ਯੋਜਨਾਬੱਧ ਪ੍ਰਬੰਧ ਕੀਤੇ। ਜਿਸ ਸਦਕਾ ਸਮੁੱਚਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਸ ਦੌਰਾਨ ਰਿਸੋਰਸ ਪਰਸਨ ਅਸ਼ਵਨੀ ਸ਼ਰਮਾ, ਯੋਗੇਸ਼ ਤਲਵਾਰ, ਸੰਦੀਪ ਸਹਿਗਲ, ਸੁਖਜਿੰਦਰ ਸਿੰਘ ਅਤੇ ਕ੍ਰਿਸ਼ਨ ਚੋਪੜਾ ਨੇ ਜਾਣਕਾਰੀ ਭਰਪੂਰ ਸੈਸ਼ਨ, ਸਮੂਹ ਗਤੀਵਿਧੀਆਂ ਅਤੇ ਵਿਹਾਰਕ ਅਭਿਆਸ ਕਰਵਾਉਂਦੇ ਹੋਏ ਅਧਿਆਪਕਾਂ ਨੂੰ ਪ੍ਰੋਗਰਾਮ ਦੇ ਹਰ ਪੱਖ ਨਾਲ ਜਾਣੂ ਕਰਵਾਇਆ। ਸਿਖਲਾਈ ਵਿਚ ਸ਼ਾਮਲ ਅਧਿਆਪਕਾਂ ਨੇ ਪ੍ਰੋਗਰਾਮ ਪ੍ਰਤੀ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਬਿਜ਼ਨਸ ਬਲਾਸਟਰ ਵਿਦਿਆਰਥੀਆਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਭਵਿੱਖ ਦੇ ਰੋਜ਼ਗਾਰ ਸਿਰਜਕ, ਨਵੀਨਤਾਕਾਰੀ ਅਤੇ ਸਫਲ ਉੱਦਮੀ ਬਣਨ ਲਈ ਪ੍ਰੇਰਿਤ ਕਰਨ ਵਾਲਾ ਇਕ ਮਹੱਤਵਪੂਰਨ ਉਪਰਾਲਾ ਹੈ।
ਪਿਛਲੀ ਖ਼ਬਰ ਹਲਕਾ ਰਾਮਪੁਰਾ ਫੂਲ ’ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਾਰ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਤੈਰਾਕੀ ਚੈਂਪੀਅਨਸ਼ਿਪ ’ਚ ਡੀ.ਸੀ.ਐਮ ਅਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਤੈਰਾਕਾਂ ਨੇ ਮਾਰੀਆਂ ਵੱਡੀਆਂ ਮੱਲਾਂ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।