06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡਾ. ਯਸ਼ਿਕਾ ਨੇ ਸੰਭਾਲਿਆ ਅਹੁਦਾ, ਮਹਿਲਾਵਾਂ ਨੂੰ ਮਿਲਣਗੀਆਂ ਬਿਹਤਰ ਗਾਇਨੀ ਸੇਵਾਵਾਂ

ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਨੂੰ ਮਹਿਲਾ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਹੋਰ ਮਜ਼ਬੂਤੀ ਮਿਲੀ ਹੈ। ਗਾਇਨੀ ਰੋਗ ਮਾਹਿਰ ਡਾ.

ਅਜੀਤ ਡੈਸਕ 06-08-2026
ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਨੂੰ ਮਹਿਲਾ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਹੋਰ ਮਜ਼ਬੂਤੀ ਮਿਲੀ ਹੈ। ਗਾਇਨੀ ਰੋਗ ਮਾਹਿਰ ਡਾ.ਯਸ਼ਿਕਾ (ਐੱਮ.ਬੀ.ਬੀ.ਐੱਸ., ਐੱਮ.ਐੱਸ. ਗਾਇਨੀਕੋਲੋਜੀ) ਨੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ.ਕਰਨਵੀਰ ਕੌਰ ਦੀ ਅਗਵਾਈ ਹੇਠ ਆਪਣਾ ਅਹੁਦਾ ਸੰਭਾਲਦਿਆਂ ਹਸਪਤਾਲ ਵਿਚ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਡਾ.ਯਸ਼ਿਕਾ ਦੇ ਕਮਿਊਨਿਟੀ ਹੈਲਥ ਸੈਂਟਰ ਨਾਲ ਜੁੜਨ ਕਾਰਨ ਗੁਰੂਹਰਸਹਾਏ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਮਹਿਲਾਵਾਂ ਨੂੰ ਗਾਇਨੀ ਅਤੇ ਪ੍ਰਸੂਤੀ ਸੰਬੰਧੀ ਉੱਚ ਮਿਆਰੀ ਸਿਹਤ ਸੇਵਾਵਾਂ ਆਪਣੇ ਇਲਾਕੇ ਵਿਚ ਹੀ ਪ੍ਰਾਪਤ ਹੋਣਗੀਆਂ। ਗਰਭ ਅਵਸਥਾ ਦੌਰਾਨ ਜਾਂਚ, ਜਣੇਪੇ ਨਾਲ ਸੰਬੰਧਿਤ ਇਲਾਜ, ਮਹਿਲਾ ਰੋਗਾਂ ਦੀ ਜਾਂਚ ਅਤੇ ਸਲਾਹ ਸਮੇਤ ਹੋਰ ਵਿਸ਼ੇਸ਼ ਸੇਵਾਵਾਂ ਹੁਣ ਹੋਰ ਸੁਚਾਰੂ ਢੰਗ ਨਾਲ ਉਪਲਬਧ ਹੋਣਗੀਆਂ। ਡਾ.ਯਸ਼ਿਕਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਰ ਮਹਿਲਾ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਸਮੱਸਿਆ ਨੂੰ ਅਣਦੇਖਾ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਲਾਹ ਲੈਣ। ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ.ਕਰਨਵੀਰ ਕੌਰ ਨੇ ਕਿਹਾ ਕਿ ਹਸਪਤਾਲ ਵਿਚ ਮਾਹਿਰ ਗਾਇਨੀ ਡਾਕਟਰ ਦੀ ਨਿਯੁਕਤੀ ਨਾਲ ਮਰੀਜ਼ਾਂ ਨੂੰ ਵੱਡਾ ਲਾਭ ਮਿਲੇਗਾ। ਇਲਾਕਾ ਵਾਸੀਆਂ ਨੇ ਡਾ.ਯਸ਼ਿਕਾ ਦਾ ਕਮਿਊਨਿਟੀ ਹੈਲਥ ਸੈਂਟਰ ਵਿਚ ਨਿੱਘਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਗਾਇਨੀ ਰੋਗਾਂ ਦੇ ਮਾਹਿਰ ਡਾਕਟਰ ਦੀ ਉਪਲਬਧਤਾ ਨਾਲ ਮਹਿਲਾਵਾਂ ਨੂੰ ਇਲਾਜ ਲਈ ਦੂਰ-ਦੁਰਾਡੇ ਸ਼ਹਿਰਾਂ ਦਾ ਰੁੱਖ ਨਹੀਂ ਕਰਨਾ ਪਵੇਗਾ, ਜਿਸ ਨਾਲ ਸਮੇਂ ਅਤੇ ਖ਼ਰਚੇ ਦੋਵਾਂ ਦੀ ਬੱਚਤ ਹੋਵੇਗੀ। ਇਸ ਮੌਕੇ ਡਾਕਟਰ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ ।
ਪਿਛਲੀ ਖ਼ਬਰ ‘ ਇੱਕ ਰੁੱਖ ਮਾਂ ਦੇ ਨਾਂਅ’ ਮੁਹਿੰਮ ਤਹਿਤ ਐੱਨ.ਸੀ.ਸੀ ਕੈਡਿਟਾਂ ਨੇ ਡੀ.ਸੀ ਮਾਡਲ ਸਕੂਲ ਵਿਚ ਬੂਟੇ ਲਗਾਏ ਅਗਲੀ ਖ਼ਬਰ ‘ ਕੁਦਰਤ ਸੰਭਾਲ ਸਪਤਾਹ’ ਤਹਿਤ ਦੂਜੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ’ਚ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।