07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਆਗੂ ਅਭਿਸ਼ੇਕ ਧਵਨ ਕਰਨੈਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਮਮਦੋਟ, 6 ਅਗਸਤ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਨੇੜਲੇ ਸਾਥੀ ਕਰਨੈਲ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਨੈਲ ਸਿੰਘ ਸਿੱਧੂ ਲੰਬੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

ਅਜੀਤ ਡੈਸਕ 07-08-2026
ਮਮਦੋਟ, 6 ਅਗਸਤ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਨੇੜਲੇ ਸਾਥੀ ਕਰਨੈਲ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਨੈਲ ਸਿੰਘ ਸਿੱਧੂ ਲੰਬੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਪ੍ਰਗਟਾਇਆ ਅਤੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਇਸ ਮੌਕੇ ਜੋਗਾ ਸਿੰਘ ਮੁਰਕਵਾਲਾ ਕੌਮੀ ਸਲਾਹਕਾਰ, ਚਮਕੌਰ ਸਿੰਘ ਟਿੱਬੀ (ਸਾਬਕਾ ਜ਼ਿਲ੍ਹਾ ਪ੍ਰਧਾਨ), ਬਾਵਾ ਵੈਰੜ, ਇੰਦਰਜੀਤ ਟਿੱਬੀ, ਗੁਰਵਿੰਦਰ ਖਹਿਰਾ, ਅਮਰਜੀਤ ਸਿੰਘ ਸਰਪੰਚ, ਰਾਜ ਕੁਮਾਰ ਮੈਣੀ, ਬਲਜੀਤ ਸਿੰਘ ਸਿੱਧੂ, ਅਮਰੀਕ ਸਿੰਘ, ਕਾਲਾ ਕਬਾੜੀਆ (ਪ੍ਰਧਾਨ) ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਕਰਨੈਲ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਦਾ ਮੁੱਦਕੀ ਪੁੱਜਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਪ.ਸ.ਸ.ਫ ਦੇ ਵਰਕਰ ਸ਼ਾਮਿਲ ਹੋਣਗੇ : ਸਿੱਧੂ, ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।