06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਘੁੰਮਣ ਨਾਲ ਮੁਲਾਕਾਤ

ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ. ਐਸ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕਰਨ ਮੌਕੇ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ। ਨਾਲ ਹਨ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹੋਰ। ਅਜੀਤ ਤਸਵੀਰ 07-08-2026
ਤਲਵੰਡੀ ਭਾਈ, 6 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਤਲਵੰਡੀ ਭਾਈ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਨਾਲ ਮੁਲਾਕਾਤ ਕੀਤੀ ਗਈ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਤੇ ਹੋਈ ਇਸ ਮੁਲਾਕਤ ਦੌਰਾਨ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਉੱਪਰ ਪ੍ਰਗਟਾਏ ਗਏ ਭਰੋਸੇ ਲਈ ਧੰਨਵਾਦ ਕੀਤਾ ਅਤੇ ਸ਼ਰਿ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਜਾਣਕਾਰੀ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਦਿੱਤੀ। ਇਸ ਸਮੇਂ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੂੰ ਸ਼ਹਿਰ ਵਾਸੀਆਂ ਦੀ ਬਿਹਤਰੀ ਲਈ ਦਿਨ ਰਾਤ ਇਕ ਕਰਕੇ ਕਾਰਜ਼ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਸਮੁੱਚੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ, ਰਾਜਵਿੰਦਰ ਸਿੰਘ ਰਾਜਾ ਨੱਤ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਲਵਾ ਮਾਝਾ ਪੁਲ ਬੰਡਾਲਾ ਨੇੜੇ ਖੇਤਾਂ ’ਚ ਪਲਟੀ ਬੀ.ਐਸ.ਐਫ ਦੀ ਬੱਸ, 6 ਜਵਾਨ ਜ਼ਖਮੀ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ਭੇਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।